ਬੋਰਡ ਪ੍ਰੀਖਿਆ ਦੇ ਵਿੱਚ ਪਹਿਲੀਆਂ 3 ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਸਮਾਰੌਹ
ਮਲੋਟ:- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿੱਚ ਅੱਜ ਬੋਰਡ ਦੀ ਪ੍ਰੀਖਿਆ ਵਿੱਚ 8ਵੀਂ, 10ਵੀਂ ਅਤੇ 12ਵੀਂ ਦੇ ਵਿੱਚ ਪਹਿਲੀਆਂ 3 ਪੁਜੀਸ਼ਨਾ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ ਪ੍ਰਿੰਸੀਪਲ ਸ਼੍ਰੀ ਕ੍ਰਿਸ਼ਨ ਕੁਮਾਰ, ਸ. ਜਸਪਾਲ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਹੈੱਡਮਾਸਟਰ ਸ. ਹਰਮੀਤ ਸਿੰਘ ਵਿਸ਼ੇਸ਼ ਰੂਪ ਦੇ ਵਿੱਚ ਮੁੱਖ ਮਹਿਮਾਨ ਵੱਜੋਂ ਪਹੁੰਚੇ। 8ਵੀਂ ਕਲਾਸ ਦੇ ਵਿੱਚ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਗੁਰਪ੍ਰੀਤ ਕੌਰ ਨੇ ਪਹਿਲਾ ਸਥਾਨ, ਰਮਨਦੀਪ ਕੌਰ ਨੇ ਦੂਜਾ ਸਥਾਨ ਅਤੇ ਅਨਮੋਲਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 10ਵੀਂ ਦੇ ਵਿੱਚ ਆਸਥਾ ਰਾਣੀ ਨੇ ਪਹਿਲਾ ਸਥਾਨ, ਗੰਗਾ ਰਾਣੀ ਨੇ ਦੂਜਾ ਸਥਾਨ ਅਤੇ ਅਨਮੋਲਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 12ਵੀਂ ਆਰਟਸ ਵਿੱਚ ਰਵਨੀਤ ਕੌਰ ਨੇ ਪਹਿਲਾ ਸਥਾਨ, ਗੁਨਗੀਤ ਕੌਰ ਨੇ ਦੂਜਾ ਸਥਾਨ ਅਤੇ ਕੁਸਮ ਨੇ ਤੀਜਾ ਸਥਾਨ ਹਾਂਸਲ ਕੀਤਾ। 12ਵੀਂ ਜਮਾਤ ਸਾਇੰਸ ਵਿੱਚੋਂ ਸਿਮਰਨ ਕੌਰ ਨੇ ਪਹਿਲਾ ਸਥਾਨ, ਪ੍ਰਭਜੋਤ ਕੌਰ ਨੇਂ ਦੂਜਾ ਸਥਾਨ ਅਤੇ ਨਵਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁੱਖ ਮਹਿਮਾਨ ਵੱਲੋਂ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ. ਜਸਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਜ਼ਿੰਦਗੀ ਦੇ ਹਰ ਪੱਖ ਵਿੱਚ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸ਼੍ਰੀ ਕ੍ਰਿਸ਼ਨ ਕੁਮਾਰ ਨੇ ਵਿਦਿਆਰਥਣਾਂ ਨੂੰ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਜੇਕਰ ਇੱਕ ਲੜਕੀ ਪੜ੍ਹ ਜਾਂਦੀ ਹੈ ਤਾਂ ਨਾ ਕੇਵਲ ਇੱਕ ਪਰਿਵਾਰ ਬਲਕਿ ਸਾਰਾ ਸੰਸਾਰ ਪੜ ਜਾਂਦਾ ਹੈ। ਮੰਚ ਸੰਚਾਲਣ ਕਰਦੇ ਹੋਏ ਡਾ. ਹਰੀਭਜਨ ਪ੍ਰਿਯਾਦਰਸ਼ੀ ਨੇ ਸਮੇਂ-ਸਮੇਂ ਤੇ ਪ੍ਰੇਰਿਤ ਕਰਨ ਵਾਲੀਆਂ ਪੰਕਤੀਆਂ ਨਾਲ ਵਿਦਿਆਰਥਣਾਂ ਦਾ ਉਤਸ਼ਾਹ ਵਧਾਇਆ। ਇਸ ਮੌਕੇ ਸ. ਬਲਦੇਵ ਸਿੰਘ ਨੇ ਮੰਚ ਸੰਚਾਲਣ ਦੀ ਭੂਮਿਕਾ ਬਾਖੁਬੀ ਨਿਭਾਈ। ਇਸ ਮੌਕੇ ਪ੍ਰਿੰਸੀਪਲ ਸ. ਗੁਰਬਿੰਦਰ ਪਾਲ ਸਿੰਘ ਦੁਆਰਾ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਬੱਚਿਆ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆ ਅਤੇ ਜ਼ਿੰਦਗੀ ਵਿੱਚ ਹੋਰ ਕਠਿਨ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਵਾਇਸ ਪ੍ਰਿੰਸੀਪਲ ਸ਼੍ਰੀ ਮਤੀ ਨਿਰਮਲਪ੍ਰੀਤ ਕੌਰ, ਸ. ਜਸਵਿੰਦਰ ਸਿੰਘ, ਸੁਰਿੰਦਰ ਕੁਮਾਰ, ਨਰੇਸ਼ ਕੁਮਾਰ, ਮਨਦੀਪ ਕੁਮਾਰ, ਜਸਪ੍ਰੀਤ ਕੌਰ, ਲੱਕੀ ਗੋਇਲ, ਹਰਪ੍ਰੀਤ ਬੇਦੀ ਅਤੇ ਸਮੂਹ ਸਟਾਫ ਦੁਆਰਾ ਆਏ ਹੋਏ ਮੁੱਖ ਮਹਿਮਾਨਾ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
Author: Malout Live