District NewsMalout News

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕੋਰਸ ਪੂਰਾ ਹੋਣ ਉਪਰੰਤ ਦਿੱਤੇ ਸਰਟੀਫਿਕੇਟ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੰਮ ਲਗਾਤਾਰ ਜਾਰੀ ਹਨ। ਇਹਨਾਂ ਵਿੱਚੋਂ ਇੱਕ ਲੜੀ ਤਹਿਤ ਸੰਨੀ ਓਬਰਾਏ ਸਵੈਂ ਰੋਜ਼ਗਾਰ ਸਕੀਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਨੋਜਵਾਨਾਂ ਲਈ ਮੁਫ਼ਤ ਸਿਖਲਾਈ ਸੈਂਟਰ (ਕੰਪਿਊਟਰ, ਸਿਲਾਈ, ਬਿਊਟੀ ਪਾਰਲਰ) ਖੋਲ੍ਹੇ ਜਾ ਰਹੇ ਹਨ ਤਾਂ ਜੋ ਇਹ ਨੌਜਵਾਨ ਸਿਖਲਾਈ ਪ੍ਰਾਪਤ ਕਰਕੇ ਆਪਣੇ ਪੈਰਾਂ ਤੇ ਖੜੇ ਹੋ ਸਕਣ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਅਜਿਹੇ 7 ਮੁਫ਼ਤ ਸਿਖਲਾਈ ਸੈਂਟਰ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਹਨ। ਜਿਨ੍ਹਾਂ ਵਿੱਚ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ 6 ਮਹੀਨੇ ਦੇ ਕੋਰਸ ਕਰਵਾਉਣ ਉਪਰੰਤ ISO ਸਰਟੀਫਿਕੇਟ ਦਿੱਤੇ ਜਾਂਦੇ ਹਨ।

ਜਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਕੰਪਿਊਟਰ ਕੋਰਸ ਪੂਰਾ ਕਰ ਚੁੱਕੇ ਸਿੱਖਿਆਰਥੀਆਂ ਅਤੇ ਬਿਊਟੀ ਪਾਰਲਰ ਦਾ ਕੋਰਸ ਪੂਰਾ ਕਰ ਚੁੱਕੀਆਂ ਲੜਕੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ। ਇਹ ਲੜੀ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ ਆਦਿ ਰਾਜਾਂ ਵਿੱਚ ਵੀ ਵੱਡੀ ਗਿਣਤੀ ਵਿੱਚ ਚੱਲ ਰਹੀ ਹੈ। ਇਸ ਤੋਂ ਪਹਿਲਾਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨ ਲੜਕੇ ਅਤੇ ਲੜਕੀਆਂ ਇਸ ਦਾ ਲਾਹਾ ਲੈ ਕੇ ਆਪਣੇ ਪਰਿਵਾਰਾਂ ਦਾ ਵਧੀਆ ਪਾਲਣ ਪੋਸ਼ਣ ਕਰ ਰਹੀਆਂ ਹਨ। ਇਸ ਮੌਕੇ ਬਲਜੀਤ ਸਿੰਘ ਮਾਨ ਰਿਟਾਇਰਡ ਪ੍ਰਿੰਸੀਪਲ , ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ, ਮੈਡਮ ਮਨਿੰਦਰ ਕੌਰ, ਮੈਡਮ ਹਰਿਦਰ ਕੋਰ (ਦੋਨੋਂ ਐਜੂਕੇਸ਼ਨ ਸਲਾਹਕਾਰ ਅਤੇ ਸੈਂਟਰ ਕੰਟਰੋਲਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ) ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਪ੍ਰਦੀਪ ਕੁਮਾਰ ਕੰਪਿਊਟਰ ਅਧਿਆਪਕ ਅਤੇ ਬਿਊਟੀ ਪਾਰਲਰ ਅਧਿਆਪਕ ਆਦਿ ਹਾਜ਼ਿਰ ਸਨ।

Author: Malout Live

Back to top button