District NewsMalout News

ਸੀ.ਜੀ.ਐੱਮ-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਜੇਲ੍ਹ ਅਤੇ ਮਾਨਵਤਾ ਬਾਲ ਆਸ਼ਰਮ ਦਾ ਕੀਤਾ ਗਿਆ ਦੌਰਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਜ਼ਿਲ੍ਹਾ ਕਾਨੂੰਨੀ ਅਥਾਰਟੀ ਵੱਲੋਂ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕਾਉਂਸਲ ਦੀ ਡਿਊਟੀ ਲਗਾਈ ਗਈ ਜੇ ਕਿ ਜ਼ਿਲ੍ਹਾ ਜੇਲ੍ਹ ਵਿੱਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸੰਬੰਧੀ ਜਾਣਕਾਰੀ ਦੇਣ ਲਈ ਜੇ ਰਜਿਸਟਰ ਲਗਾਏ ਹਨ ਉਹਨਾ ਵਿੱਚ ਹਰ ਰੋਜ ਆਉਣ ਵਾਲੇ ਹਵਾਲਾਤੀ ਅਪੀਲ ਸੰਬੰਧੀ, ਜਮਾਨਤ ਸੰਬੰਧੀ ਅਤੇ ਹੋਰ ਮੈਡੀਕਲ ਸੰਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫ਼ਤੇ ਸਕੱਤਰ ਸਾਹਿਬ ਵੱਲੋ ਕੀਤੀ ਜਾਵੇਗੀ।

ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਸਦਾ ਨਿਪਟਾਰਾ ਕੀਤਾ ਗਿਆ। ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ ਨੰਬਰ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਸਕੱਤਰ ਸਾਹਿਬ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵਿਖੇ 29 ਜੁਲਾਈ 2024 ਤੋਂ 03 ਅਗਸਤ 2024 ਤੱਕ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜੇਕਰ ਕਿਸੇ ਧਿਰ ਦਾ ਮਾਣਯੋਗ ਸੁਪਰੀਮ ਕੋਰਟ ਵਿੱਚ ਕੇਸ ਲਥਿਤ ਹੈ ਤਾਂ ਉਹ ਆਪਣੇ ਝਗੜੇ ਦਾ ਨਿਪਟਾਰਾ ਸਪੈਸ਼ਲ ਲੋਕ ਅਦਾਲਤ ਵਿੱਚ ਕਰਵਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਇਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Author : Malout Live

Back to top button