District NewsMalout News

ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਨੇ 2 ਪਿੰਡਾਂ ਨੂੰ ਦਿੱਤੀਆਂ ਪਾਣੀ ਵਾਲੀਆਂ ਟੈਂਕੀਆ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸ਼੍ਰੀ ਮੁਕਤਸਰ ਸਾਹਿਬ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ ਪਿੰਡ ਭੂੰਦੜ ਤੇ ਦੂਹੇਵਾਲੇ ਨੂੰ ਪੀਣ ਵਾਲਾ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ 2 ਸਟੀਲ ਵਾਲੀਆਂ ਪਾਣੀ ਦੀਆਂ ਟੈਂਕੀਆਂ ਮੁਹੱਈਆ

ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਇਹਨਾਂ ਟੈਂਕੀਆ ਨਾਲ ਇਹਨਾਂ ਪਿੰਡਾਂ ਤੋਂ ਇਲਾਵਾ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਜਗਮੋਹਨ ਸਿੰਘ ਸੁਖਨਾ, ਗੁਰਤੇਜ ਸਿੰਘ ਭੂੰਦੜ, ਜਸਵਿੰਦਰ ਸਿੰਘ ਦੂਹੇਵਾਲਾ, ਅਮਨਦੀਪ ਸਿੰਘ ਭੂੰਦੜ, ਨੋਨਾ ਭੂੰਦੜ ਆਦਿ ਹਾਜ਼ਿਰ ਸਨ।

Author: Malout Live

Back to top button