ਚੇਅਰਮੈਨ ਸੁਖਜਿੰਦਰ ਕਾਉਣੀ ਨੇ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗਰਾਂਟ ਕੀਤੀ ਜਾਰੀ
ਮਲੋਟ (ਗਿੱਦੜਬਾਹਾ): ਗਿੱਦੜਬਾਹਾ ਵਿੱਚ ਪੈਂਦੇ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਦਾ ਪੱਤਰ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਨੇ ਪਿੰਡ ਦੇ ਪਤਵੰਤਿਆਂ ਨੂੰ ਸੌਂਪਿਆ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਯਤਨਸ਼ੀਲ ਹੈ। ਇਸੇ ਤਹਿਤ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪਖਾਨੇ /ਵਾਸ਼ਰੂਮ ਬਲਾਕ ਬਣਾਉਣ ਲਈ, ਪਿੰਡ ਵਿੱਚ ਸੋਲਰ ਸਟਰੀਟ ਲਾਈਟਾਂ ਲਗਾਉਣ ਲਈ,
ਢਾਣੀ ਪਾਲਾ ਸਿੰਘ ਤੋਂ ਡਰੇਨ ਦੀ ਨਿਕਾਸੀ ਪਾਈਪ ਪਾਉਣ, ਬਾਹਰੀ ਡਰੇਨ ਦੀ ਨਿਕਾਸੀ ਪਾਈਪ ਪਾਉਣ ਲਈ ਕਰੀਬ 14 ਲੱਖ ਰੁਪਏ ਦੇ ਕੰਮ ਕਰਵਾਉਣ ਲਈ ਪਾਸ ਕੀਤੇ ਪੱਤਰ ਦੀ ਕਾਪੀ ਜੋ ਉਹਨਾਂ ਨੂੰ ਦਿੱਤੀ ਗਈ ਸੀ, ਉਹਨਾਂ ਪਿੰਡ ਦੇ ਪੰਤਵੰਤੇ ਸੁਖਵਿੰਦਰ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ, ਬਾਬਾ ਤੇਜਾ ਸਿੰਘ, ਮੁੱਖ ਅਧਿਆਪਕ ਰਵਿੰਦਰ ਸਿੰਘ ਆਦਿ ਨੂੰ ਸੌਂਪੀ ਦਿੱਤੀ ਹੈ। ਇਸ ਗਰਾਂਟ ਦੇ ਜਾਰੀ ਕਰਨ ਤੇ ਪਿੰਡ ਦੇ ਪਤਵੰਤਿਆਂ ਅਤੇ ਜਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। Author: Malout Live