ਸਰਕਾਰ ਤੁਹਾਡੇ ਦੁਆਰ' ਤਹਿਤ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪਾਂ ਦਾ ਕੀਤਾ ਗਿਆ ਬਦਲਾਅ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ 'ਸਰਕਾਰ ਤੁਹਾਡੇ ਦੁਆਰ' ਤਹਿਤ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਲੋਕ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪਹਿਲਾਂ ਜਾਰੀ ਕੀਤੇ ਗਏ ਲੋਕ ਸੁਵਿਧਾ ਕੈਂਪਾਂ ਵਿੱਚ ਪ੍ਰਬੰਧਕੀ ਕਾਰਨਾ ਕਰਕੇ ਬਦਲਾਅ ਕਰ ਦਿੱਤਾ ਹੈ, ਇਹ ਜਾਣਕਾਰੀ ਸ੍ਰੀਮਤੀ ਬਲਜੀਤ ਕੌਰ ਐੱਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ।

ਐੱਸ.ਡੀ.ਐਮ ਨੇ ਦੱਸਿਆ ਕਿ 19 ਜੁਲਾਈ ਨੂੰ ਪਿੰਡ ਮਾਂਗਟ ਕੇਰ ਦੇ ਗੁਰਦੁਆਰਾ ਸਾਹਿਬ ਵਿਖੇ, 24 ਜੁਲਾਈ ਨੂੰ ਕਮਿਊਨਿਟੀ ਹਾਲ ਸਰਾਏਨਾਗਾ ਵਿਖੇ, 26 ਜੁਲਾਈ ਨੂੰ ਗੁਰਦੁਆਰਾ ਸਾਹਿਬ ਬਧਾਈ ਵਿਖੇ ਜਦ ਕਿ 31 ਜੁਲਾਈ ਨੂੰ ਪਿੰਡ ਮਰਾੜ੍ਹ ਕਲਾਂ ਵਿਖੇ ਇਹ ਕੈਂਪ ਲਗਾਏ ਜਾਣਗੇ। ਉਹਨਾਂ ਸੰਬੰਧਿਤ ਪਿੰਡਾਂ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕੈਂਪਾਂ ਵਿੱਚ ਸ਼ਾਮਿਲ ਹੋ ਕੇ ਸਰਕਾਰੀ ਸਕੀਮਾਂ ਦਾ ਜਰੂਰ ਲਾਭ ਉਠਾਉਣ ਅਤੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ। Author : Malout Live