District NewsMalout News
ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੀਤਾ ਗਿਆ ਬਦਲਾਵ
ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 9.30 ਵਜੇ ਤੋਂ ਸ਼ਾਮ 4.30 ਵਜੇ ਤੱਕ ਖੁੱਲ੍ਹਣਗੇ- ਏ.ਡੀ.ਸੀ
ਮਲੋਟ/ਸ਼੍ਰੀ ਮੁਕਤਸਰ ਸਾਹਿਬ:- ਏ.ਡੀ.ਸੀ (ਜ) ਰਾਜਦੀਪ ਕੌਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀ ਦੇ ਮੌਸਮ ਦੇ ਚੱਲਦਿਆਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਾਰੇ ਸੇਵਾ ਕੇਂਦਰਾਂ ਦੇ ਖੁੱਲ੍ਹਣ ਅਤੇ ਬੰਦ ਕਰਨ ਦੇ ਸਮੇਂ ਵਿੱਚ ਬਦਲਾਵ ਕਰ ਦਿੱਤਾ ਗਿਆ।
ਇਸ ਦੌਰਾਨ ਸਵੇਰੇ 9.30 ਵਜੇ ਤੋਂ ਸ਼ਾਮ 4.30 ਵਜੇ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ। ਉਹਨਾਂ ਦੱਸਿਆਂ ਕਿ ਸਮੇਂ ਦਾ ਬਦਲਾਵ 31 ਜਨਵਰੀ 2022 ਤੱਕ ਕੀਤਾ ਗਿਆ।