ਸਬ-ਡਿਵੀਜ਼ਨ ਸਾਂਝ ਕੇਂਦਰ ਮਲੋਟ ਵੱਲੋਂ "ਚੈਰੀਟੇਬਲ ਪ੍ਰੋਗਰਾਮ ਤਹਿਤ" ਪਿੰਡ ਸਰਾਵਾਂ ਬੋਦਲਾਂ ਵਿਖੇ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਕੀਤਾ ਰਾਸ਼ਨ ਤਕਸੀਮ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਅਰਜ਼ ਡਵੀਜਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ੍ਰ. ਹਰਮਨਬੀਰ ਸਿੰਘ ਗਿੱਲ ਆਈ.ਪੀ.ਐੱਸ ਅਤੇ ਕਪਤਾਨ ਪੁਲਿਸ (ਸਥਾਨਕ)-ਕਮ-ਜ਼ਿਲਾ ਕਮਿਊਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ ਪੀ.ਪੀ.ਐੱਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਇੰਚਾਰਜ ਜਿਲ੍ਹਾ ਸਾਂਝ ਕੇਂਦਰ ਸ਼੍ਰੀ ਮੁਕਤਸਰ ਸਾਹਿਬ ਇੰਸਪੈਕਟਰ ਦਿਨੇਸ਼ ਕੁਮਾਰ ਦੀ ਯੋਗ ਅਗਵਾਈ ਵਿੱਚ ਸਬ-ਡਵੀਜਨ ਸਾਂਝ ਕੇਂਦਰ ਮਲੋਟ ਵੱਲੋਂ

ਅੱਜ "ਚੈਰੀਟੇਬਲ ਪ੍ਰੋਗਰਾਮ ਤਹਿਤ" ਪਿੰਡ ਸਰਾਵਾਂ ਬੋਦਲਾਂ ਦੇ ਗਰੀਬ ਅਤੇ ਜਰੂਰਤਮੰਦ ਪਰਿਵਾਰ ਨੂੰ ਰੋਜ਼ਾਨਾ ਵਰਤੋਂ ਦਾ ਰਾਸ਼ਨ ਤਕਸੀਮ ਕੀਤਾ ਗਿਆ। ਇਸ ਮੌਕੇ ਇੰਚਾਰਜ ਸਬ-ਡਵੀਜਨ ਸਾਂਝ ਕੇਂਦਰ ਮਲੋਟ ਏ.ਐੱਸ.ਆਈ ਅਮਨਪ੍ਰੀਤ ਸਿੰਘ, ਸੀਨੀ. ਸਿਪਾਹੀ ਸੁਖਪਾਲ ਸਿੰਘ ਅਤੇ ਸੀਨੀ. ਸਿਪਾਹੀ ਅਮਨਦੀਪ ਸਿੰਘ ਸਾਂਝ ਟੀਮ ਹਾਜ਼ਿਰ ਸੀ। ਪਿੰਡ ਸਰਾਵਾਂ ਬੋਦਲਾਂ ਦੇ ਸਰਪੰਚ ਗੁਰਜੀਤ ਸਿੰਘ, ਸਾਬਕਾ ਸਰਪੰਚ ਬੀਰਇੰਦਰ ਸਿੰਘ ਹਨੀ ਅਤੇ ਪੰਚਾਇਤ ਮੈਬਰ ਬਲਵਿੰਦਰ ਸਿੰਘ ਬਾਵਾ ਵੱਲੋਂ ਇਸ ਉਪਰਾਲੇ ਲਈ ਸਾਂਝ ਟੀਮ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। Author: Malout Live