ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਰੁੱਖ ਲਗਾ ਕੇ ਦਿੱਤਾ ਵਾਤਾਵਰਨ ਬਚਾਉਣ ਦਾ ਸੱਦਾ

ਮਲੋਟ: ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਜਿੱਥੇ ਮਾਨਵਤਾ ਦੀ ਭਲਾਈ ਲਈ ਹਰ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ, ਉੱਥੇ ਦੁਨੀਆਂ ਵਿੱਚ ਖਰਾਬ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਅਤੇ ਸਮਾਜ ਵਿੱਚ ਘੱਟ ਰਹੀ ਲੜਕੀਆਂ ਦੀ ਗਿਣਤੀ ਦੇ ਮੱਦੇਨਜ਼ਰ ਵੀ ਵੱਖ-ਵੱਖ ਪ੍ਰੋਗਰਾਮਾ ਰਾਹੀਂ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਮੜਮੱਲੂ ਵਿਖੇ ਇੱਕ ਪ੍ਰੋਗਰਾਮ ਕੀਤਾ ਗਿਆ। ਜਿਸ ਵਿੱਚ ਚਰਨਜੀਤ ਸਿੰਘ ਮੈਂਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਪੋਤਰੀ ਹਰਨਾਜ ਕੌਰ ਪੁੱਤਰੀ ਅਮਨਿੰਦਰ ਸਿੰਘ ਦਾ ਜਨਮ ਦਿਨ ਮਨਾਉਣ ਉਪਰੰਤ ਬੱਚਿਆਂ ਨੂੰ ਲੱਡੂ ਵੰਡੇ ਗਏ ਅਤੇ ਸਕੂਲ ਨੂੰ ਨਗਦ ਰਾਸ਼ੀ ਦੇਣ ਉਪਰੰਤ ਸਕੂਲ ਵਿੱਚ ਰੁੱਖ ਲਗਾ ਕੇ 'ਕੁੱਖ ਅਤੇ ਰੁੱਖ' ਬਚਾਉਣ ਦਾ ਸੱਦਾ ਦਿੱਤਾ ਗਿਆ। ਇਸ ਦੌਰਾਨ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ

ਰੁੱਖ ਲਗਾਉਣ ਦੀ ਰਸਮ ਪ੍ਰਭਜੋਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ (ਐਲੀਮੈਂਟਰੀ) ਵੱਲੋਂ ਨਿਭਾਈ ਗਈ ਅਤੇ ਉਨ੍ਹਾਂ ਵੱਲੋਂ ਦੁਨੀਆ ਭਰ ਵਿੱਚ ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਵਾਤਾਵਰਨ ਨੂੰ ਬਚਾਉਣ ਦੀ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਲਈ ਵੀ ਸੱਦਾ ਦਿੱਤਾ ਗਿਆ। ਇਸ ਮੌਕੇ ਹਰਜੀਤ ਸਿੰਘ ਉੱਪ ਸਿੱਖਿਆ ਅਫ਼ਸਰ, ਸੁਖਦਰਸ਼ਨ ਸਿੰਘ ਬੇਦੀ ਰਿਟਾਇਰਡ ਉੱਪ-ਸਿੱਖਿਆ ਅਫ਼ਸਰ, ਗਗਨਦੀਪ ਸਿੰਘ ਮੁੱਖ ਅਧਿਆਪਕ, ਮੈਡਮ ਮਨਿੰਦਰ ਕੌਰ, ਸਕੂਲ ਦੇ ਅਧਿਆਪਕ, ਪਿੰਡ ਮੜਮੱਲੂ ਦੀ ਸਮੂਹ ਪੰਚਾਇਤ, ਸਕੂਲ ਕਮੇਟੀ ਮੈਂਬਰ, ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ, ਰਣਧੀਰ ਸਿੰਘ ਸਾਗੂ, ਸੋਮਨਾਥ, ਚਰਨਜੀਤ ਸਿੰਘ, ਸੁਖਬੀਰ ਸਿੰਘ ਜ਼ੈਲਦਾਰ, ਮਲਕੀਤ ਸਿੰਘ, ਜਤਿੰਦਰ ਸਿੰਘ ਕੈਂਥ ਆਦਿ ਹਾਜ਼ਿਰ ਸਨ। Author: Malout Live