ਬਿਜਲੀ ਮੰਤਰੀ ਵੱਲੋਂ ਮੀਟਿੰਗ ਨਾ ਕਰਨ ਤੇ ਸੀ.ਐੱਚ.ਬੀ ਅਤੇ ਡਬਲਿਊ ਕਾਮਿਆਂ ਵੱਲੋਂ ਕੈਬਿਨੇਟ ਮੰਤਰੀ ਦੇ ਘਰ ਅੱਗੇ ਲਗਾਇਆ ਗਿਆ ਧਰਨਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪਾਵਰਕਾਮ ਐੰਡ ਟ੍ਰਾਸਕੋਂ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਮੰਗਾਂ ਨੂੰ ਲੈ ਕੇ ਕੈਬਿਨੇਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ ਧਰਨਾ ਦਿੱਤਾ ਗਿਆ। ਪ੍ਰੈੱਸ ਬਿਆਨ ਜਾਰੀ ਕਰਦਿਆਂ ਸਰਕਲ ਪ੍ਰਧਾਨ ਰਾਕੇਸ਼ ਕੁਮਾਰ, ਸਰਕਲ ਸਕੱਤਰ ਅੰਗਰੇਜ਼ ਸਿੰਘ, ਪ੍ਰਿਤਪਾਲ ਸਿੰਘ ਅਤੇ ਪ੍ਰੈੱਸ ਸਕੱਤਰ ਨੇ ਦੱਸਿਆ ਕਿ ਪਿਛਲੇ ਦਿਨੀਂ ਖਰੜ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਮੰਗਾਂ ਨੂੰ ਲੈ ਕੇ ਦਿੱਤੇ ਧਰਨੇ ਦੌਰਾਨ ਮੁਹਾਲੀ ਪ੍ਰਸ਼ਾਸਨ ਵੱਲੋਂ ਵਿੱਤ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਈ.ਟੀ.ਓ ਸਮੇਤ ਪਾਵਰ ਸੈਕਟਰੀ ਨਾਲ ਮੀਟਿੰਗ ਕਰਵਾਉਣ ਦਾ ਪੱਤਰ ਜਾਰੀ ਕੀਤਾ ਸੀ 20 ਜੂਨ ਵਾਲੀ ਮੀਟਿੰਗ 'ਚ ਬਿਜਲੀ ਮੰਤਰੀ ਗੈਰ ਹਾਜ਼ਿਰ ਰਹੇ। ਮੀਟਿੰਗ ਵਿੱਚ ਵਿੱਤ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੂੰ ਸੀ.ਐੱਚ.ਬੀ ਤੇ ਡਬਲਿਊ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਜਾਣੂੰ ਕਰਵਾਇਆ ਗਿਆ। ਬਿਜਲੀ ਦਾ ਕੰਮ ਕਰਦੇ ਸਮੇਂ ਕਈ ਕਾਮੇ ਮੌਤ ਦੇ ਮੂੰਹ ਪਏ ਅਤੇ ਅਪਾਹਿਜ਼ ਹੋ ਚੁੱਕੇ ਹਨ। ਜਿਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਦਾ ਪ੍ਰਬੰਧ ਕਰਨ, ਆਊਟਸੋਰਸਿੰਗ ਪਾਵਰਕਾਮ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ‘ਚ ਸ਼ਾਮਿਲ ਕਰਨ, ਘੱਟੋ-ਘੱਟ ਗੁਜ਼ਾਰੇ ਜੋ ਤਨਖਾਹ ਦਾ ਪ੍ਰਬੰਧ ਕਰਨ, ਬਿਜਲੀ ਸਪਲਾਈ ਨੂੰ ਬਹਾਲ ਰੱਖਣ ਲਈ ਸੇਫਟੀ ਕਿੱਟਾਂ ਦਾ ਪ੍ਰਬੰਧ ਕਰਨ ਮੁਆਵਜ਼ੇ ‘ਚ ਵਾਧਾ ਕਰਨ

ਅਤੇ ਟ੍ਰੇਨਿੰਗ ਦਾ ਪ੍ਰਬੰਧ ਕਰਨ ਮੈਨੇਜਮੈਂਟ ਦੀਆਂ ਅਣਗਹਿਲੀਆਂ ਕਾਰਨ ਠੇਕੇਦਾਰ ਕੰਪਨੀਆਂ ਵੱਲੋਂ ਕਾਮਿਆਂ ਨਾਲ ਕੀਤੇ ਕਰੋੜਾਂ ਅਰਬਾਂ ਰੁਪਏ ਦੇ ਘਪਲੇ ਦਾ ਪੁਰਾਣਾ ਬਕਾਇਆ ਜਾਰੀ ਕਰਨ, ਸਮੇਤ ਮੰਗ ਪੱਤਰ 'ਚ ਦਰਜ ਮੰਗਾਂ ਤੇ ਚਰਚਾ ਹੋਈ। ਜਿਸ ਵਿੱਚ ਵਿੱਤ ਮੰਤਰੀ ਵੱਲੋਂ ਕਾਮਿਆਂ ਦੀਆਂ ਕਈ ਮੰਗਾਂ ਨੂੰ ਵਾਜਿਬ ਠਹਿਰਾਇਆ ਅਤੇ ਮੰਗਾਂ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਟੈਲੀਫੋਨ ਰਾਹੀਂ ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਈ.ਟੀ.ਓ ਨਾਲ ਮਿਤੀ 30 ਜੂਨ ਨੂੰ ਮੀਟਿੰਗ ਦਾ ਸਮਾਂ ਜਥੇਬੰਦੀ ਨੂੰ ਤਹਿ ਕਰਵਾਇਆ। ਪਰ ਬਿਜਲੀ ਮੰਤਰੀ ਵੱਲੋਂ ਮੀਟਿੰਗ ਕਰਨ ਤੋਂ ਪਾਸਾ ਵੱਟਿਆ ਗਿਆ ਅਤੇ ਮੰਗਾਂ-ਮਸਲਿਆਂ ਦਾ ਨਿਪਟਾਰਾ ਨਾਂ ਕੀਤਾ ਗਿਆ। ਜਿਸ ਦੇ ਰੋਸ ਵਜੋਂ ਅੱਜ ਪਾਵਰਕਾਮ ਠੇਕਾ ਕਾਮਿਆਂ ਵੱਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਕੈਬਿਨੇਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ ਦੇ ਰਿਹਾਇਸ਼ਾਂ ਅੱਗੇ ਲਗਾਤਾਰ ਧਰਨੇ ਦਿੱਤਾ ਜਾਵੇਗਾ। ਜਦੋਂ ਤੱਕ ਕਾਮਿਆਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਉਦੋਂ ਤੱਕ ਸੰਘਰਸ਼ ਜਾਰੀ ਰੱਖਣ ਦਾ ਫੈਸਲਾ ਕੀਤਾ। ਧਰਨੇ ਵਿੱਚ ਭਰਾਤਰੀ ਜੱਥੇਬੰਦੀਆਂ ਤੋਂ ਆਗੂ ਪਹੁੰਚੇ BKU ਉਗਰਾਹਾਂ ਤੋ ਗੁਰਤੇਜ ਸਿੰਘ ਤੇ ਨੌਜਵਾਨ ਭਾਰਤ ਸਭਾ ਤੋਂ ਜਗਦੀਪ ਸਿੰਘ ਖੁੱਡੀਆਂ, ਪੱਪੀ ਸਿੰਘ ਖਿਉਵਾਲਾ ਅਤੇ ਪੈਨਸ਼ਨ ਐਸੋਸੀਏਸ਼ਨ ਤੋਂ ਦਿਲਾਵਰ ਸਿੰਘ ਹਾਜ਼ਿਰ ਸਨ। Author: Malout Live