ਸੀ.ਐੱਚ.ਸੀ ਆਲਮਵਾਲਾ ਵੱਲੋਂ ਪਿੰਡ ਮਲੋਟ ਦੇ ਵੱਖ-ਵੱਖ ਸਕੂਲਾਂ ਵਿੱਚ ਡੇਂਗੂ ਦੇ ਬਚਾਅ ਸੰਬੰਧੀ ਕੀਤਾ ਗਿਆ ਜਾਗਰੂਕ
ਮਲੋਟ: ਸਿਵਲ ਸਰਜਨ ਡਾ. ਰੰਜੂ ਸਿੰਗਲਾ ਸ਼੍ਰੀ ਮੁਕਤਸਰ ਸਾਹਿਬ, ਐਪੀਡੀਮੋਲੋਜਿਸਟ ਡਾ. ਪ੍ਰਤੀਕ ਖੰਨਾ ਅਤੇ ਐੱਸ.ਐੱਮ.ਓ ਡਾ. ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਆਲਮਵਾਲਾ ਦੀ ਯੋਗ ਅਗਵਾਈ ਹੇਠ ਐੱਸ.ਆਈ ਬਲਜੀਤ ਸਿੰਘ ਵੱਲੋਂ ਡੇਂਗੂ ਦੇ ਵੱਧ ਰਹੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਡੇਂਗੂ ਤੋਂ ਬਚਾਅ ਸੰਬੰਧੀ ਜਾਗਰੂਕਤਾ ਕੈਂਪ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਲੋਟ, ਸਰਕਾਰੀ ਪ੍ਰਾਇਮਰੀ ਸਕੂਲ ਸੁਖਚੰਨਪੁਰਾ ਬਸਤੀ ਪਿੰਡ ਮਲੋਟ ਵਿੱਚ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉਹਨਾਂ ਦੱਸਿਆ ਕਿ ਡੇਂਗੂ ਬੁਖਾਰ ਇੱਕ ਖਾਸ ਕਿਸਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਜਿਸ ਦੇ ਲੱਛਣ ਬਹੁਤ ਤੇਜ ਬੁਖਾਰ,
ਸਿਰ ਦਰਦ, ਜੀ ਕੱਚਾ ਹੋਣਾ, ਉਲਟੀਆ ਆਉਣੀਆਂ, ਮਾਸ਼ਪੇਸ਼ੀਆਂ ਅਤੇ ਜੋੜਾ ਵਿੱਚ ਦਰਦ ਆਦਿ ਹਨ। ਇਸ ਮੌਕੇ MPHW(M) ਜੋਬਨਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਡੇਂਗੂ ਤੋਂ ਬਚਾਅ ਲਈ ਸਾਨੂੰ ਇਸਦੇ ਮੱਛਰ ਨੂੰ ਪਾਣੀ ਵਿੱਚ ਹੀ ਕੰਟਰੋਲ ਕਰਨਾ ਬਹੁਤ ਜਰੂਰੀ ਹੈ। ਕਿਉਂਕਿ ਪਾਣੀ ਵਿੱਚ ਇਸ ਦੀਆਂ ਤਿੰਨ ਸਟੇਜਾਂ ਅੰਡਾ, ਲਾਰਵਾ ਅਤੇ ਪਿਉਪਾ ਹੁੰਦੀਆਂ ਹਨ। ਇਸ ਲਈ ਸਾਨੂੰ ਸਾਫ਼ ਪਾਣੀ ਦੇ ਸੋਮੇ ਜਿੱਥੇ ਪਾਣੀ ਲਗਾਤਾਰ ਖੜਾ ਰਹਿੰਦਾ ਹੈ ਜਿਵੇਂ ਕਿ ਪਾਣੀ ਦੀਆਂ ਟੈਂਕੀਆਂ ਅਤੇ ਫਰਿੱਜ ਦੀ ਟਰੇਅ ਆਦਿ ਸਾਫ਼ ਕਰਨ ਵੱਲ ਧਿਆਨ ਦੇਣਾ ਜਰੂਰੀ ਹੈ। ਇਸ ਮੌਕੇ ਮੌਜੂਦ ਸਕੂਲਾਂ ਦੇ ਸਮੂਹ ਸਟਾਫ਼ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ। Author: Malout Live