ਸੀ.ਐੱਚ.ਸੀ ਲੰਬੀ ਟੀਮ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਭਾਈ ਕੇਰਾ ਵਿਖੇ ਡੇਂਗੂ ਅਤੇ ਮਲੇਰੀਆ ਸੰਬੰਧੀ ਕੀਤਾ ਗਿਆ ਜਾਗਰੂਕ

ਮਲੋਟ (ਭਾਈਕਾ ਕੇਰਾ): ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਵਲ ਸਰਜਨ ਡਾ. ਰੰਜੂ ਸਿੰਗਲਾ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਅਤੇ ਸੀ.ਐੱਚ.ਸੀ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਵਨ ਮਿੱਤਲ ਦੀ ਅਗਵਾਈ ਹੇਠ ਲੰਬੀ ਬਲਾਕ ਦੇ ਪਿੰਡ ਭਾਈ ਕੇਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਡੇਂਗੂ

ਅਤੇ ਮਲੇਰੀਆ ਸੰਬੰਧੀ ਏ.ਐੱਨ.ਐੱਮ ਮੀਨਾ ਰਾਣੀ ਅਤੇ ਐੱਮ.ਪੀ.ਐੱਚ.ਡਬਲਯੂ ਰਾਧੇ ਸ਼ਾਮ ਵੱਲੋਂ ਜਾਗਰੂਕ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਦੇ ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਦੱਸਿਆ ਗਿਆ। Author: Malout Live