ਸ਼੍ਰੀ ਮੁਕਤਸਰ ਸਾਹਿਬ ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵਿਅਕਤੀ ਕਿੰਨ੍ਹਾ ਵੀ ਨਸ਼ਾ ਕਰਦਾ ਹੋਵੇ,ਬਿਨਾ ਤਕਲੀਫ ਤਂਬ ਨਸ਼ਾ ਛੱਡ ਸਕਦਾ ਹੈ: ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤੇ ਸ਼੍ਰੀ ਵਿਨੀਤ ਕੁਮਾਰ ਆਈ.ਏ.ਐੱਸ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਜਿਲ੍ਹੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸੰਬੰਧ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਜਿਲ੍ਹੇ ਵਿੱਚ ਚੱਲ ਰਹੇ ਪ੍ਰਾਇਵੇਟ ਨਸ਼ਾ ਛੁਡਾਉ ਕੇਂਦਰਾਂ ਦੀ ਇੰਸਪੈਕਸ਼ਨ ਕੀਤੀ ਗਈ। ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਖੇ ਨਸ਼ਾ ਛੁਡਾਉ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਨਾਲ ਹੀ ਪ੍ਰਾਈਵੇਟ ਹਸਪਤਾਲਾਂ ਵਿੱਚ ਨਸ਼ਾ ਪੀੜਿਤ ਵਿਅਕਤੀਆਂ ਨੂੰ ਦਾਖਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿੱਚ ਬਿਨ੍ਹਾਂ ਤਕਲੀਫ ਤੋਂ ਅਤੇ ਬਿਲਕੁਲ ਮੁਫਤ ਨਸ਼ਾ ਛੁਡਵਾਇਆ ਜਾਂਦਾ ਹੈ। ਉਨ੍ਹਾ ਕਿਹਾ ਕਿ ਨਸ਼ਾ ਛੱਡਣ ਤੋਂ ਬਾਅਦ ਕੋਈ ਵੀ ਵਿਅਕਤੀ ਪੁਨਰਵਾਸ ਕੇਂਦਰ ਥੇਹੜੀ ਵਿਖੇ ਦਾਖਲ ਹੋ ਸਕਦਾ ਹੈ, ਜਿੱਥੇ ਕੇ ਉਸਨੂੰ ਲੋੜੀਂਦੀ ਮੈਡੀਕਲ ਸਹਾਇਤਾ ਦੇ ਨਾਲ ਖਾਣਾ ਵੀ ਬਿਲਕੁੱਲ ਮੁਫਤ ਦਿੱਤਾ ਜਾਂਦਾ ਹੈ ਅਤੇ 2 ਤੋਂ 6 ਮਹੀਨੇ ਤੱਕ ਵਿਅਕਤੀ ਇੱਥੇ ਰਹਿ ਸਕਦਾ ਹੈ, ਜਿੱਥੇ ਕੇ ਮਾਹਿਰ ਕੋਂਸਲਰਾਂ ਵੱਲੋਂ ਉਨ੍ਹਾਂ ਦੀ ਰੋਜਾਨਾ ਕਾਊਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਉਹ ਦੁਬਾਰਾ ਨਸ਼ਾ ਨਾ ਕਰਨ।
ਇਸ ਮੌਕੇ ਇੰਸਪੈਕਸ਼ਨ ਟੀਮ ਦੇ ਇੰਚਾਰਜ਼ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵਿਅਕਤੀ ਕਿੰਨ੍ਹਾ ਵੀ ਨਸ਼ਾ ਕਰਦਾ ਹੋਵੇ, ਬਿਨਾ ਤਕਲੀਫ ਤੋਂ ਨਸ਼ਾ ਛੱਡ ਸਕਦਾ ਹੈ। ਇਸ ਦੋਰਾਨ ਮਲੋਟ ਵਿਖੇ ਚੱਲ ਰਹੇ ਪ੍ਰਾਇਵੇਟ ਨਸ਼ਾ ਛੁਡਾਉ ਕੇਂਦਰ ਮਲੋਟ ਡੀ-ਅਡੀਕਸ਼ਨ ਸੈਂਟਰ ਵੱਲੋਂ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਲਈ ਅਤੇ ਲੋਕ ਭਲਾਈ ਲਈ ਨਸ਼ੇ ਤੋਂ ਪੀੜਿਤ ਵਿਅਕਤੀ ਜੋ ਦਾਖਲ ਹੋ ਕੇ ਪੂਰੀ ਤਰ੍ਹਾਂ ਨਸ਼ਾ ਛੱਡਣ ਦੇ ਚਾਹਵਾਨ ਹੁੰਦੇ ਹਨ ਉਨ੍ਹਾ ਨੂੰ ਦਾਖਲ ਕਰਕੇ ਮੁਫਤ ਨਸ਼ਾ ਛੁਡਵਾਇਆ ਜਾ ਰਿਹਾ ਹੈ ਅਤੇ ਕੋਈ ਵੀ ਫੀਸ ਚਾਰਜ ਨਹੀ ਕੀਤੀ ਜਾਂਦੀ। ਨਸ਼ਾ ਪੀੜਿਤ ਵਿਅਕਤੀਆਂ ਨੂੰ ਛੁਡਾਉ ਕੇਂਦਰਾਂ ਵਿੱਚ ਆ ਕੇ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਵਿੱਚ 19 ਓਟ ਸੈਂਟਰ ਖੋਲੇ ਗਏ ਹਨ ਜਿੱਥੇ ਕੇ ਨਸ਼ਾ ਪੀੜਿਤ ਵਿਅਕਤੀਆਂ ਨੂੰ ਬਿਨਾ ਦਾਖਲ ਕੀਤੇ ਨਸ਼ਾ ਛੱਡਣ ਲਈ ਮੁਫਤ ਦਵਾਈ ਦਿੱਤੀ ਜਾਂਦੀ ਹੈ। ਇਸ ਇੰਸਪੈਕਸ਼ਨ ਟੀਮ ਵਿੱਚ ਡਾ. ਰਸ਼ਮੀ ਚਾਵਲਾ SMO ਗਿੱਦੜਬਾਹਾ, ਸ਼੍ਰੀ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਮਿਸ. ਹਰੀਤਾ ਡਰੱਗ ਇੰਸਪੈਕਟਰ, ਸ਼੍ਰੀਮਤੀ ਲਖਵੀਰ ਕੌਰ ਕਾਉਂਸਲਰ, ਸ਼੍ਰੀ ਐੱਨ.ਐੱਸ. ਰੱਖੜਾ ਸਮਾਜ ਸੇਵਕ ਸ਼ਾਮਿਲ ਸਨ। Author: Malout Live