ਮੁੱਖ ਮੰਤਰੀ ਭਗਵੰਤ ਮਾਨ ਨੇ ਮੰਨੀਆਂ ਵਾਲਮੀਕਿ ਭਾਈਚਾਰੇ ਦੀਆਂ ਸਾਰੀਆਂ ਮੰਗਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ CM ਭਗਵੰਤ ਮਾਨ ਨੇ ਉਹਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ। ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੋਸਟ ਮੈਟ੍ਰਿਕ ਵਜ਼ੀਫਾ ਘੁਟਾਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਸਮੁੱਚੀ ਕਾਰਵਾਈ ਨੂੰ ਯਕੀਨੀ ਬਣਾਉਣ ਵਾਸਤੇ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਸ ਘੁਟਾਲੇ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਵਾਲਮੀਕਿ ਭਾਈਚਾਰੇ ਨੇ ਸੀ.ਐੱਮ ਮਾਨ ਦੀ ਤਾਰੀਫ਼ ਕੀਤੀ ਅਤੇ ਉਨ੍ਹਾਂ ਕਿਹਾ ਕਿ ਅਜਿਹਾ ਮੁੱਖ ਮੰਤਰੀ ਅਸੀਂ ਪਹਿਲੀ ਵਾਰ ਦੇਖਿਆ ਹੈ, ਸਾਡੀਆਂ ਸਾਰੀਆਂ ਮੰਗਾਂ ਅਗਲੇ ਇੱਕ ਹਫ਼ਤੇ ਵਿੱਚ ਪੂਰੀਆਂ ਕਰ ਦਿੱਤੀਆਂ ਜਾਣਗੀਆਂ। Author: Malout Live