ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਉੱਚ ਪੱਧਰੀ ਮੀਟਿੰਗ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ਵਿੱਚ ਨਸ਼ਾ ਤਸਕਰੀ ਨੂੰ ਨੱਥ ਪਾਉਣ ਲਈ ਵਿਚਾਰਾਂ ਹੋਈਆਂ। ਇਸ ਦੇ ਨਾਲ ਹੀ ਹੁਣ ਜਾਣਕਾਰੀ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਮਾਨ ਸਰਕਾਰ ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ ਵਿੱਚ ਹੈ। ਇਸ ਮੀਟਿੰਗ ਦੌਰਾਨ ਗੰਭੀਰ ਮਾਮਲਿਆਂ ਵਿੱਚ, ਜਾਇਦਾਦ ਕੁਰਕੀ ਤੇ ਵੀ ਵਿਚਾਰ ਕੀਤਾ ਗਿਆ। ਇਸ ਤੋਂ ਇਲਾਵਾ ਨਸ਼ਿਆਂ ਨਾਲ ਸੰਬੰਧਿਤ ਕਾਨੂੰਨਾਂ ਵਿੱਚ ਸੋਧ ਕਰਨ ਤੇ ਵਿਚਾਰ ਕੀਤਾ ਗਿਆ। ਪੰਜਾਬ ਸਰਕਾਰ ਨਸ਼ਾ ਮੁਕਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਗ੍ਰਾਂਟਾਂ ਵੀ ਦੇਵੇਗੀ। ਇਸ ਤੋਂ ਇਲਾਵਾ ਇਲਾਕੇ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸਥਾਨਕ ਐੱਸ.ਐਚ.ਓ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਇਸ ਮੀਟਿੰਗ ਵਿੱਚ ਫਿਰੌਤੀ ਦੀਆਂ ਕਾਲਾਂ ਨੂੰ ਲੈ ਕੇ ਵੀ ਚਰਚਾ ਕੀਤੀ ਗਈ ਹੈ। Author: Malout Live