ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਕੀਤਾ ਵੱਡਾ ਐਲਾਨ, 10 ਸਾਲ ਪਹਿਲਾਂ ਵੀ ਜਿਸ ਨੇ ਪੈਸਾ ਖਾਧਾ ਬਖਸ਼ੇ ਨਹੀਂ ਜਾਣਗੇ

ਮਲੋਟ (ਪੰਜਾਬ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਵੱਡਾ ਐਲਾਨ ਕਰਦਿਆਂ ਕਿਹਾ ਕਿ 10 ਸਾਲ ਪਹਿਲਾਂ ਵੀ ਜਿਸ ਨੇ ਪੰਜਾਬ ਨੂੰ ਲੁੱਟਿਆ ਜਾਂ ਪੈਸਾ ਖਾਧਾ ਹੈ, ਉਹ ਕਿਸੇ ਵੀ ਕੀਮਤ ’ਤੇ ਬਖਸ਼ੇ ਨਹੀਂ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਅਜੇ ਸਿਰਫ਼ ਆਪਣੇ ਕਦਮ ਅੱਗੇ ਹੀ ਵਧਾਏ ਹਨ, ਜਿਸ ਕਾਰਨ ਭ੍ਰਿਸ਼ਟਾਚਾਰੀਆਂ ਵਿੱਚ ਖਲਬਲੀ ਮਚੀ ਹੋਈ ਹੈ। CM ਨੇ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲੇ ਪੰਜਾਬ ਦੇ ਹਿਤੈਸ਼ੀ ਨਹੀਂ ਹੋ ਸਕਦੇ। ਅਜਿਹੇ ਲੋਕਾਂ ਵੱਲੋਂ ਲੁੱਟਿਆ ਗਿਆ ਪੈਸਾ ਵਾਪਿਸ ਵਸੂਲ ਕਰ ਕੇ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾ ਕਰਵਾਇਆ ਜਾਵੇਗਾ।

CM ਨੇ ਕਿਹਾ ਕਿ ਭ੍ਰਿਸ਼ਟਾਚਾਰ ’ਤੇ ਜ਼ੀਰੋ ਟਾਲਰੈਂਸ ਦੀ ਨੀਤੀ ’ਤੇ ਅਮਲ ਕੀਤਾ ਜਾ ਰਿਹਾ ਹੈ, ਜਿਸ ਤਹਿਤ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਪਾਰਟੀ ਨਾਲ ਸੰਬੰਧਿਤ ਨੇਤਾਵਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜੇ ਭ੍ਰਿਸ਼ਟਾਚਾਰ ਦਾ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ ਤਾਂ ਪੰਜਾਬ ਖੁਸ਼ਹਾਲੀ ਵੱਲ ਵਧੇਗਾ। CM ਨੇ ਇਹ ਵੀ ਇਸ਼ਾਰਾ ਕੀਤਾ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਅਫ਼ਸਰਾਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਕਿਉਂਕਿ ਸਰਕਾਰੀ ਪੈਸੇ ਦੀ ਲੁੱਟ ਕਰਨ ਵਾਲੇ ਭਾਵੇਂ ਕੋਈ ਹੋਣ, ਉਹਨਾਂ ਖਿਲਾਫ਼ ਜਾਂਚ ਦਾ ਕੰਮ ਪੂਰਾ ਕੀਤਾ ਜਾਵੇਗਾ। Author: Malout Live