ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਦਿੱਤੇ ਹੁਕਮ

ਮਲੋਟ: ਪੰਜਾਬ ਸਰਕਾਰ ਨੇ ਜ਼ੀਰਾ ਦੀ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਕੀਤਾ ਹੈ। ਮਾਨ ਨੇ ਕਿਹਾ ਹੈ ਕਿ ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।

ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ’ਚ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਉਹਨਾਂ ਕਿਹਾ ਕਿ ਉਨ੍ਹਾਂ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਭਵਿੱਖ ਵਿੱਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। Author: Malout Live