ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁੰਬਈ ‘ਚ ਉਦਯੋਗਪਤੀਆਂ ਨਾਲ ਕਰਨਗੇ ਬੈਠਕ, ਪ੍ਰੌਡਕਸ਼ਨ ਹਾਊਸ ਮਾਲਕਾਂ ਨਾਲ ਕਰਨਗੇ ਮੁਲਾਕਾਤ

ਮਲੋਟ (ਪੰਜਾਬ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਦੌਰੇ ਲਈ ਮੁੰਬਈ ਪਹੁੰਚ ਗਏ ਹਨ। ਮੁੰਬਈ ਪਹੁੰਚਣ ‘ਤੇ ਲੋਕਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ। ਅੱਜ ਮੁੱਖ ਮੰਤਰੀ ਵੱਖ-ਵੱਖ ਕਾਰੋਬਾਰੀਆਂ ਅਤੇ ਪ੍ਰਮੁੱਖ ਕੰਪਨੀਆਂ ਦੀ ਮੈਨੇਜਮੈਂਟ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਮਾਨ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨਗੇ। ਉੱਥੇ ਹੀ ਬਾਲੀਵੁੱਡ ਦੇ ਵੱਡੇ ਪ੍ਰੋਡਕਸ਼ਨ ਹਾਊਸ ਦੇ ਮਾਲਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪੰਜਾਬ ਵਿੱਚ ਸਟੂਡੀਓ ਸਥਾਪਿਤ ਕਰਨ ਦਾ ਸੱਦਾ ਦੇਣਗੇ।

ਮੁੱਖ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਬਾਲੀਵੁੱਡ ਅਤੇ ਪਾਲੀਵੁੱਡ ਨੂੰ ਜੋੜਨ ਲਈ ਮੁੰਬਈ ਆਏ ਹਨ। ਇਸ ਦੇ ਲਈ ਉਹ ਲਗਾਤਾਰ ਕੰਮ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਫਰਵਰੀ ਵਿੱਚ SAS ਨਗਰ ਮੋਹਾਲੀ ਵਿੱਚ ਪੰਜਾਬ ਇਨਵੈਸਟ ਕਾਨਫਰੰਸ ਕਰਵਾਈ ਜਾ ਰਹੀ ਹੈ। CM ਭਗਵੰਤ ਮਾਨ ਵੀ ਮੁੰਬਈ ਦੇ ਕਾਰੋਬਾਰੀਆਂ ਨੂੰ ਪੰਜਾਬ ਇਨਵੈਸਟ ਸੰਮੇਲਨ ਵਿੱਚ ਸ਼ਾਮਿਲ ਹੋਣ ਦਾ ਸੱਦਾ ਦੇਣਗੇ। ਪੰਜਾਬ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਬਸਿਡੀ ਅਤੇ ਹੋਰ ਸਹੂਲਤਾਂ ਬਾਰੇ ਵਪਾਰੀਆਂ ਨਾਲ ਗੱਲਬਾਤ ਹੋਵੇਗੀ। ਇਸ ਦੌਰੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁੰਗਾਰਾ ਮਿਲੇਗਾ। Author: Malout Live