District NewsMalout News

ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਹੁਣ ਪੰਜਾਬ ‘ਚ ਵੱਖੋ-ਵੱਖ ਸਮੇਂ ‘ਤੇ ਖੁੱਲ੍ਹਣਗੇ ਸਰਕਾਰੀ ਦਫ਼ਤਰ

ਮਲੋਟ (ਪੰਜਾਬ): ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਦੀ ਪਹਿਲ ਕਰਨ ਵਾਲੀ ਪੰਜਾਬ ਸਰਕਾਰ ਇੱਕ ਵਾਰ ਫਿਰ ਨਵਾਂ ਪ੍ਰਯੋਗ ਕਰਨ ਜਾ ਰਹੀ ਹੈ। ਗਰਮੀ ਦੇ ਮੌਸਮ ਵਿੱਚ ਸਰਕਾਰੀ ਦਫ਼ਤਰ 3 ਵੱਖੋ-ਵੱਖਰੇ ਸਮਿਆਂ ‘ਤੇ ਖੋਲ੍ਹੇ ਜਾਣਗੇ। ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਕਰਵਾਈ ਗਈ ਟਾਈਕਾਨ ਸਟਾਰਟ-ਅੱਪ ਵਿੱਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਦਿੱਤੀ।

ਭਗਵੰਤ ਮਾਨ ਨੇ ਕਿਹਾ ਕਿ ਇਹ ਫ਼ੈਸਲਾ ਬਿਜਲੀ ਦੀ ਬੱਚਤ ਕਰਨ ਅਤੇ ਸੜਕਾਂ ‘ਤੇ ਟ੍ਰੈਫ਼ਿਕ ਨੂੰ ਘਟਾਉਣ ਲਈ ਲਿਆ ਗਿਆ ਹੈ। ਗਰਮੀਆਂ ਦੇ ਦਿਨਾਂ ਵਿੱਚ ਕੁਝ ਦਫ਼ਤਰ ਸਵੇਰੇ 8 ਵਜੇ, ਕੁਝ 9 ਵਜੇ ਤੇ ਕੁਝ 10 ਵਜੇ ਖੋਲ੍ਹੇ ਜਾਣਗੇ। ਇਸੇ ਤਰ੍ਹਾਂ ਹੀ ਇਨ੍ਹਾਂ ਦਫ਼ਤਰਾਂ ਵਿੱਚ ਛੁੱਟੀ ਦਾ ਸਮਾਂ ਵੀ ਵੱਖੋ-ਵੱਖਰਾ ਹੋਵੇਗਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬੀ ਜਮਾਂਦਰੂ ਲੀਡਰ ਹੁੰਦੇ ਹਨ ਤੇ ਹਰ ਪੰਜਾਬੀ ਦੇ ਡੀ.ਐੱਨ.ਏ. ਵਿੱਚ ਐਂਟਰਪ੍ਰਿਨਿਓਰਸ਼ਿਪ ਹੈ।

Author: Malout Live

Back to top button