District NewsMalout NewsPunjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਜੁਲਾਈ ਨੂੰ ਮੋਗਾ-ਕੋਟਕਪੂਰਾ ਰੋਡ ‘ਤੇ ਚੰਦ ਪੁਰਾਣਾ ਨੇੜੇ ਲੱਗਿਆ ਪੀ.ਡੀ ਅਗਰਵਾਲ ਟੋਲ ਪਲਾਜ਼ਾ ਕਰਵਾਉਣਗੇ ਬੰਦ

ਮਲੋਟ (ਪੰਜਾਬ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਛੇਤੀ ਹੀ ਇਕ ਹੋਰ ਟੋਲ ਪਲਾਜ਼ਾ ਬੰਦ ਕਰਵਾਉਣ ਜਾ ਰਹੇ ਹਨ। ਬਾਘਾਪੁਰਾਣਾ ਹਲਕੇ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਜੁਲਾਈ ਨੂੰ ਮੋਗਾ-ਕੋਟਕਪੂਰਾ ਰੋਡ ‘ਤੇ ਚੰਦ ਪੁਰਾਣਾ ਨੇੜੇ ਲੱਗਿਆ ਪੀ.ਡੀ ਅਗਰਵਾਲ ਟੋਲ ਪਲਾਜ਼ਾ ਬੰਦ ਕਰਵਾਉਣਗੇ। ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ ਇਹ ਟੋਲ ਪਲਾਜ਼ਾ ਪਹਿਲਾਂ 21 ਜੁਲਾਈ 2023 ਨੂੰ ਬੰਦ ਹੋਣਾ ਸੀ, ਪਰ ਹੁਣ ਇਹ 5 ਜੁਲਾਈ ਨੂੰ ਹੀ ਬੰਦ ਹੋ ਜਾਵੇਗਾ ਕਿਉਂਕਿ ਕੰਪਨੀ ਦੇ ਪੈਸੇ ਪਹਿਲਾਂ ਹੀ ਪੂਰੇ ਹੋ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਇਹ ਟੋਲ ਪਲਾਜ਼ਾ ਬੰਦ ਕਰਵਾਉਣ ਲਈ 5 ਜੁਲਾਈ ਨੂੰ ਸਵੇਰੇ 10 ਵਜੇ ਇੱਥੇ ਪਹੁੰਚਣਗੇ। ਵਿਧਾਇਕ ਸੁਖਾਨੰਦ ਨੇ ਕਿਹਾ ਕਿ ਟੋਲ ਪਲਾਜੇ ਕਾਰਨ ਲੋਕਾਂ ਨੂੰ ਇਕ ਪਾਸੇ ਰੋਡ ਟੈਕਸ ਅਦਾ ਕਰਨਾ ਪੈਂਦਾ ਸੀ ਅਤੇ ਦੂਸਰੇ ਪਾਸੇ ਟੋਲ ਟੈਕਸ ਅਦਾ ਕਰਨਾ ਪੈਂਦਾ ਸੀ ਜੋ ਵਾਹਨ ਚਾਲਕਾਂ ‘ਤੇ ਬੋਝ ਸੀ। ਉਨ੍ਹਾਂ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਚ ਹੋਰ ਵੀ ਟੋਲ ਪਲਾਜੇ ਬੰਦ ਕਰਵਾ ਕਿ ਪੰਜਾਬ ਦੇ ਲੋਕਾਂ ਨੂੰ ਵੱਡੀ ਸਹੂਲਤ ਦਿੱਤੀ ਹੈ। ਟੋਲ ਪਲਾਜ਼ਾ ਕਟਵਾਉਣ ਵਾਸਤੇ ਚਾਲਕ ਨੂੰ ਲੰਮੀਆਂ-ਲੰਮੀਆਂ ਲਾਈਨਾਂ ਵਿੱਚ ਖੜ੍ਹਨਾ ਪੈਂਦਾ ਸੀ ਅਤੇ ਪੈਸੇ ਤੇ ਸਮੇਂ ਦੀ ਬਰਬਾਦੀ ਹੁੰਦੀ ਸੀ।

Author: Malout Live

 

Back to top button