District News

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 40 ਸਕੂਲ ਨੂੰ ਪ੍ਰਦਾਨ ਕੀਤੇ 877 ਟੈਬਲਟ

ਸ੍ਰੀ ਮੁਕਤਸਰ ਸਾਹਿਬ :- ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਡਿਜ਼ੀਟਲ ਸਹੂਲਤਾਂ ਦੀ ਲੜੀ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਦੇ 22 ਸਕੂਲਾਂ ਨੂੰ 877 ਟੈਬਲਟ ਪ੍ਰਦਾਨ ਕੀਤੇ ਹਨ। ਜਿਸ ਤਹਿਤ ਸ੍ਰੀ ਮੁਕਤਸਰ ਸਾਹਿਬ ਜਿਲੇ ਦੇ ਸਰਕਾਰੀ ਸੀਨੀਅਰ ਸੈਕੰਡਰੀ/ਹਾਈ ਸਕੂਲ/  ਨੂੰ ਵੀ 40 ਟੈਬਲਟ ਦਿੱਤੇ ਗਏ ਹਨ ਇਸ ਸਬੰਧੀ ਜਿਲਾ ਸਿੱਖਿਆ ਅਫਸਰ (ਸੈ.) ਮਲਕੀਤ ਸਿੰਘ ਖੋਸਾ ਨੇ ਦੱਸਿਆ ਕਿ ਟੈਬਲਟ ਵੰਡਣ ਦੀ ਸ਼ੁਰੂਆਤ ਬੀਤੇ ਦਿਨੀ ਮੁੱਖ ਮੰਤਰੀ ਵੱਲੋਂ ਰਾਜ ਪੱਧਰੀ ਸਮਾਗਮ ‘ਚ ਕੀਤੀ ਗਈ ਸੀ। ਜਿਸ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆ ਮਲੋਟ ਸ੍ਰੀ ਮੁਕਤਸਰ ਸਾਹਿਬ ਜਿਲੇ ਦੇ ਸਕੂਲ ਨੂੰ ਦਿੱਤੇ ਜਾਣ ਵਾਲੇ ਟੈਬਲਟ ਵੀ ਵਿਭਾਗ ਰਾਹੀਂ 40 ਸਕੂਲ ਨੂੰ ਪ੍ਰਦਾਨ ਕਰ ਦਿੱਤੇ ਗਏ ਹਨ। ਉਨਾਂ ਕਿਹਾ ਕਿ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਦੂਰਅੰਦੇਸ਼ੀ ਸੋਚ ਸਦਕਾ ਰਾਜ ਦੇ ਵੱਖ-ਵੱਖ ਜਿਲਿਆਂ ਦੇ ਸਕੂਲਾਂ ਦੀ ਵਿਭਾਗ ਵੱਲੋਂ ਚੋਣ ਕੀਤੀ ਗਈ ਸੀ ਜਿਸ ਤਹਿਤ ਉਨਾਂ ਦੇ ਜਿਲੇ ਦੇ ਸਕੂਲ ਦੀ ਚੋਣ ਹੋਈ ਸੀ। ਉੱਪ ਜਿਲਾ ਸਿੱਖਿਆ ਅਫ਼ਸਰ ਕਪਿਲ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਤਹਿਤ ਹੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗਣਿਤ ਵਿਸ਼ੇ ਦੀ ਆਧੁਨਿਕ ਤਕਨੀਕਾਂ ਨਾਲ ਸਿੱਖਿਆ ਦਿੱਤੀ ਜਾਂਦੀ ਹੈ। ਇਸੇ ਤਹਿਤ ਹੀ ਟੈਬਲਟ ਮਿਲਣ ਨਾਲ ਵਿਦਿਆਰਥੀਆਂ ਨੂੰ ਅਸਾਨ ਤੇ ਤਾਜਾ-ਤਾਰੀਨ ਵਿੱਦਿਅਕ ਸਮੱਗਰੀ ਤੇ ਵਿਧੀਆਂ ਨਾਲ ਪੜਨ ਦਾ ਮੌਕਾ ਮਿਲੇਗਾ। ਮੀਡੀਆ ਕੋਆਰਡੀਨੇਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਨਾਂ ਦੇ ਸਕੂਲ ‘ਚ ਟੈਬਲਟ ਦੀ ਸਹੂਲਤ ਹੋਣ ਨਾਲ  ਵਿਦਿਆਰਥੀਆਂ ਨੂੰ ਗਣਿਤ ਵਿਸ਼ਾ ਪੜਨ ‘ਚ ਰੁਚੀ ਵੀ ਵਧੇਗੀ ਅਤੇ ਸਰਲ ਵਿਧੀਆਂ ਨਾਲ ਵਿਦਿਆਰਥੀ ਗਣਿਤ ਵਿਸ਼ੇ ‘ਚ ਜਲਦੀ ਮੁਹਾਰਤ ਹਾਸਲ ਕਰਨਗੇ। ਉਨਾਂ ਪੰਜਾਬ ਸਰਕਾਰ ਦੇ ਉੱਦਮ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਵਿਸ਼ਵਾਸ਼ ਪ੍ਰਗਟ ਕੀਤਾ ਕਿ ਉਨਾਂ ਦੇ ਸਕੂਲ ਦੀਆਂ ਗਣਿਤ ਅਧਿਆਪਕ ਆਪਣੇ ਵਿਸ਼ੇ ਨੂੰ ਹੋਰ ਵਧੇਰੇ ਉਤਸ਼ਾਹ ਨਾਲ ਪੜਾਉਣਗੇ।

Leave a Reply

Your email address will not be published. Required fields are marked *

Back to top button