ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਜ ਪੱਧਰ ਤੇ ਮਨਾਇਆ ਗਿਆ ਤੀਆਂ ਦਾ ਤਿਉਹਾਰ
ਮਲੋਟ (ਪੰਜਾਬ): ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਤੀਆਂ ਦਾ ਤਿਉਹਾਰ ਰਾਜ ਪੱਧਰ ਤੇ ਮਨਾਇਆ ਗਿਆ। ਜਿਸ ਵਿੱਚ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਵਿੱਚ ਮਾਣਯੋਗ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ,
ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ, ਸ਼੍ਰੀ ਅਮਨ ਅਰੋੜਾ, ਸ਼੍ਰੀ ਚੇਤਨ ਜੌੜਮਾਜਰਾ, ਸ਼੍ਰੀ ਹਰਭਜਨ ਸਿੰਘ ਅਤੇ ਕਈ ਵਿਧਾਇਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਡਾ.ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਪਹਿਚਾਣ ਨੂੰ ਜ਼ਿੰਦਾ ਰੱਖਣ ਲਈ ਉਸਦਾ ਸੱਭਿਆਚਾਰ ਜਿਉਂਦਾ ਰੱਖਣਾ ਜ਼ਰੂਰੀ ਹੈ। ਪੰਜਾਬ ਸਰਕਾਰ ਆਪਣੇ ਸੱਭਿਆਚਾਰ ਨੂੰ ਅਮੀਰ ਬਣਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕਰਦੀ ਰਹੇਗੀ। Author: Malout Live