ਸਰਕਾਰੀ ਪ੍ਰਾਇਮਰੀ ਸਕੂਲ ਲੱਖੇਵਾਲੀ ਮੰਡੀ ਵਿੱਚ ਬੱਚਿਆਂ ਨੂੰ ਬੈਗ ਵੰਡ ਕੇ ਬੀਤੇ ਦਿਨ ਮਨਾਇਆ ਗਿਆ ਬਾਲ ਦਿਵਸ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਬਲਜੀਤ ਕੌਰ ਕੈਬਨਿਟ ਮੰਤਰੀ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੱਖੇਵਾਲੀ ਮੰਡੀ ਵਿੱਚ ਬੀਤੇ ਦਿਨ ਬਾਲ ਦਿਵਸ (14 ਨਵੰਬਰ 2023) ਮਨਾਇਆ ਗਿਆ। ਜਿਸ ਵਿੱਚ ਕੈਬਨਿਟ ਮੰਤਰੀ ਦੁਆਰਾ ਸਮਾਜ ਨੂੰ ਬੱਚਿਆਂ ਦੀ ਮਹੱਤਤਾ ਬਾਰੇ ਦੱਸਿਆ ਗਿਆ ਅਤੇ ਉਹਨਾਂ ਦੇ ਮੌਲਿਕ ਅਧਿਕਾਰ ਜਿਵੇ ਕਿ ਨਿਊਟਰੇਸ਼ਨ, ਸਿੱਖਿਆ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਅਤੇ ਵਿਭਾਗ ਵੱਲੋਂ ਆਈ.ਸੀ.ਡੀ.ਐੱਸ ਸਕੀਮ ਅਧੀਨ ਐੱਸ.ਐੱਨ.ਪੀ ਬਾਰੇ ਦੱਸਿਆ ਗਿਆ। ਸਿੱਖਿਆ ਵਿਭਾਗ ਵੱਲੋਂ ਸਿੱਖਿਆ ਦਾ ਅਧਿਕਾਰੀ ਅਤੇ ਬਾਲ ਮਜ਼ਦੂਰੀ ਦੇ ਖਾਤਮੇ ਲਈ ਸਰਕਾਰ ਅਤੇ ਮਹਿਕਮੇ ਵੱਲੋਂ ਚੱਲ ਰਹੀਆਂ ਸਕੀਮਾਂ ਬਾਰੇ ਜਾਣੂੰ ਕਰਵਾਇਆ ਗਿਆ।
ਕੁੱਝ ਕਾਰਨਾਂ ਕਰਕੇ ਬੱਚੇ ਨਿਊਟਰੇਸ਼ਨ ਅਤੇ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਚੀਜ਼ ਨੂੰ ਖਤਮ ਕਰਨ ਲਈ ਕੈਬਨਿਟ ਮੰਤਰੀ ਦੁਆਰਾ ਦੋਨੋਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੱਚਿਆਂ ਦੇ ਲਈ ਚੱਲ ਰਹੀ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਹਦਾਇਤ ਕੀਤੀ ਗਈ। ਇਸ ਮੌਕੇ ਲੋੜਵੰਦ ਬੱਚਿਆਂ ਨੂੰ 200 ਸੋ ਦੇ ਲੱਗਭੱਗ ਸਕੂਲੀ ਬੈਗ ਵੰਡੇ ਗਏ ਅਤੇ ਉਹਨਾਂ ਵੱਲੋਂ ਆਉਣ ਵਾਲੇ ਸਮੇਂ ਵਿੱਚ ਬੇਟੀ ਬਚਾਉ, ਬੇਟੀ ਪੜਾਓ ਸਕੀਮ ਅਧੀਨ ਲੋੜਵੰਦ ਕੁੜੀਆਂ ਨੂੰ ਵੀ ਸਕੂਲੀ ਬੈਗ ਵੰਡੇ ਜਾਣਗੇ। ਇਸ ਮੌਕੇ ਜਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਪੰਕਜ ਕੁਮਾਰ, ਜਿਲਾ ਸਿੱਖਿਆ ਅਫਸਰ ਅਜੈ ਕੁਮਾਰ, ਸੀ.ਡੀ.ਪੀ.ਓ ਸਤਵੰਤ ਕੌਰ, ਬੀ.ਪੀ.ਓ ਰਾਜਵਿੰਦਰ ਕੌਰ, ਸਕੂਲ ਦੇ ਹੈੱਡ ਅਤੇ ਅਧਿਆਪਕ ਹਾਜ਼ਿਰ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਜਸ਼ਨ ਬਰਾੜ ਅਤੇ ਬਲਾਕ ਪ੍ਰਧਾਨ ਸਿਮਰਜੀਤ ਬਰਾੜ ਵੀ ਹਾਜ਼ਿਰ ਸਨ। Author: Malout Live