District NewsMalout News

ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਚੋਰ ਗਿਰੋਹ ਦੇ 04 ਮੈਂਬਰਾਂ ਨੂੰ ਚੋਰੀ ਦੇ 05 ਮੋਟਰਸਾਇਕਲਾਂ ਸਮੇਤ ਕੀਤਾ ਕਾਬੂ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸ.ਹਰਮਨਬੀਰ ਸਿੰਘ ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਅੰਦਰ ਸ਼ਰਾਰਤੀ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਸ਼੍ਰੀ ਰਾਜੇਸ਼ ਸਨੇਹੀ ਬੱਤਾ ਡੀ.ਐੱਸ.ਪੀ. (ਡੀ) ਸ਼੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਇਸ. ਦਲਜੀਤ ਸਿੰਘ ਸੀ.ਆਈ.ਏ ਸ਼੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਵੱਲੋਂ ਚੋਰ ਗਿਰੋਹ 04 ਮੈਬਰਾਂ ਨੂੰ ਚੋਰੀ ਦੇ 05 ਮੋਟਰਸਾਇਕਲਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਹੋਈ ਹੈ। ਜਾਣਕਾਰੀ ਅਨੁਸਾਰ ਸੀ.ਆਈ.ਏ ਸਟਾਫ ਏ.ਐੱਸ.ਆਈ ਰਛਪਾਲ ਸਿੰਘ ਅਤੇ ਪੁਲਿਸ ਪਾਰਟੀ ਵੱਲੋਂ ਗਸ਼ਤ ਵਾ ਚੈਕਿੰਗ ਪੁਰਸ਼ਾਂ ਦੇ ਸੰਬੰਧ ਵਿੱਚ ਸੰਗੂਧੋਣ ਤੋਂ ਥਾਂਦੇਵਾਲਾ ਰੋਡ ਪੁਲ ਸੂਆ ਪਰ ਨਾਕਾਬੰਦੀ ਦੌਰਾਨ, ਇੱਕ ਚੋਰੀ ਦੇ ਮੋਟਰਸਾਇਕਲ ਹੀਰੋ ਹਾਂਡਾ ਸਪਲੈਡਰ ਪਲੱਸ, ਜਿਸ ਤੇ ਤਿੰਨ ਵਿਅਕਤੀ ਸਵਾਰ 1. ਗੁਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ,

2. ਬੇਅੰਤ ਸਿੰਘ ਸੁੱਖੀ ਪੁੱਤਰ ਕਾਕਾ ਸਿੰਘ ਅਤੇ 3. ਗੁਰਸ਼ੇਰ ਸਿੰਘ ਉਰਫ ਸ਼ੇਰਾ ਵਾਸੀਆਨ ਥਾਂਦੇਵਾਲਾ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ, ਜਿਸ ਤੇ ਮੁਕੱਦਮਾ ਨੰਬਰ: 44 ਮਿਤੀ 21.03.2023 ਅ/ਧ 379,411 ਹਿੰ:ਦੰ ਐਕਟ ਤਹਿਤ ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਦਰਜ ਰਜਿਸ਼ਟਰ ਕੀਤਾ ਗਿਆ। ਮੁੱਢਲੀ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਮੰਨਿਆ ਕਿ ਅਸੀ ਅਲੱਗ-ਅੱਲਗ ਸ਼ਹਿਰਾਂ ਵਿੱਚੋਂ ਮੋਟਰਸਾਇਕਲ ਚੋਰੀ ਕਰਦੇ ਹਾਂ ਅਤੇ ਉਨ੍ਹਾਂ ਦੇ ਦੱਸਣ ਤੇ ਪੁਲਿਸ ਵੱਲੋਂ ਉਨ੍ਹਾਂ ਦੇ ਚੋਥੇ ਸਾਥੀ ਅਮਨਦੀਪ ਸਿੰਘ ਅਮਨਾ ਪੁੱਤਰ ਦਰਸ਼ਨ ਸਿੰਘ ਵਾਸੀ ਥਾਂਦੇਵਾਲਾ ਜੋ ਕਬਾੜ ਦਾ ਕੰਮ ਕਰਦਾ ਉਸ ਨੂੰ ਕਾਬੂ ਕੀਤਾ ਹੈ ਜਿਸ ਪਾਸੋਂ ਚੋਰੀ ਦੇ 04 ਮੋਟਰਸਾਇਕਲ ਬ੍ਰਾਮਦ ਕਰਵਾਏ ਗਏ ਹਨ, ਪੁਲਿਸ ਇਨ੍ਹਾਂ ਦੋਸ਼ੀਆਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਿਲ ਕਰਕੇ ਹੋਰ ਵੀ ਪੁਛਗਿੱਛ ਕੀਤੀ ਜਾਵੇਗੀ ਜੋ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਾਨਾ ਹੈ।

Author: Malout Live

Back to top button