ਥਾਣਾ ਸਿਟੀ ਮਲੋਟ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਕੀਤਾ ਗਿਆ ਕਾਬੂ

ਮਲੋਟ:- ਸ਼੍ਰੀ ਧਰੂਮਨ ਔਚ ਨਿਬਲੇ ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ, ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਜਸਪਾਲ ਸਿੰਘ ਪੀ.ਪੀ.ਐੱਸ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਮਲੋਟ ਅਤੇ ਇੰਸਪੈਕਟਰ ਚੰਦਰ ਸ਼ੇਖਰ ਮੁੱਖ ਅਫ਼ਸਰ ਥਾਣਾ ਸਿਟੀ ਮਲੋਟ ਦੀ ਰਹਿਨੁਮਾਈ ਹੇਠ 16 ਮਈ 2022 ਨੂੰ ਥਾਣਾ ਸਿਟੀ ਮਲੋਟ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਚੁਰਸਤਾ ਨੇੜੇ ਪਿੰਡ ਸ਼ੇਖੂ, ਮਲੋਟ ਤੋਂ ਗਨੇਸ਼ ਸਿੰਘ ਪੁੱਤਰ ਜੀਤ ਸਿੰਘ, ਜਸਪਾਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀਆਨ ਪਿੰਡ ਕਾਠਗੜ੍ਹ, ਜਿਲ੍ਹਾ ਫਾਜ਼ਿਲਕਾ ਅਤੇ ਕਰਨ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਗਲੀ ਨੰ: 4, ਵਾ. ਨੰ.4, ਜੰਡੀਵਾਲਾ ਚੌਂਕ, ਮਲੋਟ ਪਾਸੋਂ 30 ਗ੍ਰਾਮ ਹੈਰੋਇਨ ਬ੍ਰਾਮਦ ਹੋਣ 'ਤੇ ਮੁਕੱਦਮਾ ਨੰ. 115, 17 ਮਈ 2022 ਅ/ਧ 21(b, /61/85 NDPS Act ਥਾਣਾ ਸਿਟੀ ਮਲੋਟ ਦਰਜ ਰਜਿਸਟਰ ਹੋਇਆ। ਇਸੇ ਤਰ੍ਹਾਂ ਮੁਕੱਦਮਾ ਨੰਬਰ 114, 16 ਮਈ 2022 ਅ/ਧ 379 IPC ਥਾਣਾ ਸਿਟੀ ਮਲੋਟ ਦਰਜ ਰਜਿਸਟਰ ਹੋਇਆ ਸੀ। ਮੁਕੱਦਮਾ ਦੇ ਦੋ ਦੋਸ਼ੀ ਸੁਲੀਮ ਕੁਮਾਰ ਪੁੱਤਰ ਅਮਰ ਚੰਦ ਵਾਸੀ ਵਾ ਨੰ: 16, ਨੇੜੇ ਬੁਰਜਾ ਫਾਟਕ ਮਲੋਟ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤਾ ਮੋਟਰਸਾਇਕਲ ਬ੍ਰਾਮਦ ਕੀਤਾ।

ਇਸੇ ਤਰ੍ਹਾਂ ਇੱਕ ਬੱਚੇ ਦੀ ਕੁੱਟਮਾਰ ਕਰਦੇ ਹੋਏ ਵਿਅਕਤੀ ਦੀ ਵੀਡੀਓ ਵਾਇਰਲ ਹੋਣ ਤੇ ਥਾਣਾ ਸਿਟੀ ਮਲੋਟ ਦੀ ਪੁਲਿਸ ਵੱਲੋਂ ਬੱਚੇ ਨੂੰ ਹਸਪਤਾਲ ਦਾਖਲ ਕਰਵਾ ਕੇ ਉਸ ਦੀ ਮਾਂ ਦੇ ਬਿਆਨ 'ਤੇ ਮੁਕੱਦਮਾ ਨੰ. 113, 16 ਮਈ 2022 ਅ/ਧ 323 IPC, 75 ਜੁਵੇਨਾਇਲ ਜਸਟਿਸ ਐਕਟ 2015 ਥਾਣਾ ਸਿਟੀ ਮਲੋਟ ਦਰਜ ਰਜਿਸਟਰ ਕੀਤਾ ਅਤੇ ਦੋਸ਼ੀ ਅਰਸ਼ਦੀਪ ਸਿੰਘ ਪੁੱਤਰ ਦਿਦਾਰ ਸਿੰਘ ਵਾਸੀ ਪਿੰਡ ਸਰਾਵਾਂ ਬੋਦਲਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸੇ ਤਰ੍ਹਾਂ ਮੁਕੱਦਮਾ ਨੰ. 109, 15 ਮਈ 2022 ਅ/ਧ 375ਬੀ IPC ਥਾਣਾ ਸਿਟੀ ਮਲਟ ਦਰਜ ਰਜਿਸਟਰ ਹੋਇਆ ਸੀ। ਮੁਕੱਦਮੇ ਦੇ ਇੱਕ ਦੋਸ਼ੀ ਨੂੰ ਪਹਿਲਾਂ ਗ੍ਰਿਫਤਾਰ ਕੀਤਾ ਗਿਆ। 16 ਮਈ 2022 ਨੂੰ ਮੁਕੱਦਮਾ ਉਕਤ ਦੀ ਦੋਸ਼ੀ ਰਜਨੀ ਪੁੱਤਰੀ ਕਸ਼ਮੀਰ ਸਿੰਘ ਵਾਸੀ ਪਿੰਡ ਡੱਬਵਾਲੀ ਮਲਕੋ ਨੂੰ ਗ੍ਰਿਫਤਾਰ ਕੀਤਾ ਅਤੇ ਪਹਿਲਾਂ ਗ੍ਰਿਫਤਾਰ ਕੀਤੇ ਦੋਸ਼ੀ ਸੰਨੀ ਖੂੰਗਰ ਵੱਲੋਂ ਚੋਰੀ ਕੀਤਾ ਹੋਇਆ ਮੋਬਾਇਲ ਫੋਨ ਬ੍ਰਾਮਦ ਕਰਵਾਇਆ। ਇਸ ਦੌਰਾਨ ਇੰਸਪੈਕਟਰ ਚੰਦਰ ਸ਼ੇਖਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਕਤ ਮੁਕੱਦਮਿਆਂ ਦੀ ਤਫਤੀਸ਼ ਅੱਗੇ ਜਾਰੀ ਹੈ। Author : Malout Live