ਸਿਵਲ ਜੱਜ (ਸੀ.ਡ.)/ਸੀ.ਜੇ.ਐੱਮ ਸਾਹਿਤ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਵਤਾ ਬਾਲ ਆਸ਼ਰਮ ਦਾ ਕੀਤਾ ਗਿਆ ਦੌਰਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਦੀਆਂ ਹਦਾਇਤਾਂ ਅਨੁਸਾਰ ਸ਼੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਤ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਮਿਸ. ਹਰਪ੍ਰੀਤ ਕੌਰ, ਸਿਵਲ ਜੱਜ (ਸੀ.ਡ.)/ਸੀ.ਜੇ.ਐੱਮ. ਸਾਹਿਤ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਉਦੇਕਰਨ ਰੋਡ ਸਥਿਤ ਮਾਨਵਤਾ ਬਾਲ ਆਸ਼ਰਮ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਾ. ਸ਼ਿਵਾਨੀ ਨਾਗਪਾਲ, ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਵੀ ਇੱਕ ਪ੍ਰੋਗਰਾਮ ਰੱਖਿਆ ਗਿਆ।
ਜਿਸ ਦੌਰਾਨ ਬੱਚਿਆਂ ਨਾਲ ਨਿੱਜੀ ਤੌਰ ਤੇ ਗੱਲਬਾਤ ਕੀਤੀ ਅਤੇ ਦਿਵਾਲੀ ਦੇ ਤਿਉਹਾਰ ਦੀਆਂ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ। ਬੱਚਿਆਂ ਨੂੰ ਦਿਵਾਲੀ ਗਿਫ਼ਟ ਅਤੇ ਮਠਿਆਈ ਆਦਿ ਵੰਡੀ ਗਈ। ਇਸ ਤੋਂ ਇਲਾਵਾ ਜੱਜ ਸਾਹਿਬ ਨੇ ਉਨ੍ਹਾਂ ਦੀ ਹੱਕਾਂ ਸੰਬੰਧੀ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 1968 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ। Author: Malout Live