ਸਿਵਲ ਸਰਜਨ ਬਠਿੰਡਾ ਵੱਲੋਂ ਵਿਸ਼ਵ ਆਬਾਦੀ ਪੰਦਰਵਾੜਾ ਦਾ ਜਾਗਰੂਕਤਾ ਬੈਨਰ ਕੀਤਾ ਜਾਰੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਬਠਿੰਡਾ ਵੱਲੋਂ ਵਿਸ਼ਵ ਆਬਾਦੀ ਪੰਦਰਵਾੜਾ ਦਾ ਬੈਨਰ ਜਾਰੀ ਕੀਤਾ ਗਿਆ। ਮਾਸ ਮੀਡੀਆ ਵਿੰਗ ਅਤੇ ਪੈਰਾਮੈਡੀਕਲ ਸਟਾਫ਼ ਵੱਲੋਂ ਆਮ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਸਾਧਨਾਂ ਬਾਰੇ ਲੈਕਚਰ, ਗਰੁੱਪ ਮੀਟਿੰਗਾਂ ਅਤੇ ਪ੍ਰਿੰਟ ਮਟੀਰੀਅਲ ਨਾਲ ਜਾਗਰੂਕ ਕੀਤਾ ਜਾ ਰਿਹਾ ਹੈ। ਡਾ. ਤੇਜਵੰਤ ਸਿੰਘ ਢਿੱਲੋਂ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 11 ਜੁਲਾਈ 2024 ਨੂੰ ਵਿਸ਼ਵ ਆਬਾਦੀ ਦਿਵਸ ਦੇ ਸੰਬੰਧ ਵਿੱਚ 27 ਜੂਨ ਤੋਂ 24 ਜੁਲਾਈ ਤੱਕ 'ਵਿਕਸਿਤ ਭਾਰਤ ਦੀ ਨਵੀਂ ਪਛਾਣ, ਪਰਿਵਾਰ ਨਿਯੋਜਨ ਹਰੇਕ ਦੰਪਤੀ ਦੀ ਸ਼ਾਨ' ਥੀਮ ਹੇਠ ਮਨਾਇਆ ਜਾ ਰਿਹਾ ਹੈ।
ਮਿਤੀ 27 ਜੂਨ ਤੋਂ 10 ਜੁਲਾਈ ਤੱਕ ਮੋਬਲਾਈਜ (ਦੰਪਤੀ ਸੰਪਰਕ) ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦਰਵਾੜੇ ਦੌਰਾਨ ਸਿਹਤ ਵਿਭਾਗ ਦਾ ਸਟਾਫ਼ ਯੋਗ ਜੋੜਿਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਸਾਧਨਾਂ ਬਾਰੇ ਜਾਗਰੂਕ ਕਰਨਗੇ ਅਤੇ 11 ਤੋਂ 24 ਜੁਲਾਈ ਤੱਕ ਜਿਲ੍ਹੇ ਦੀ ਸਮੂਹ ਸੰਸਥਾਵਾਂ ਵਿੱਚ ਪਰਿਵਾਰ ਨਿਯੋਜਨ ਦੇ ਅਪ੍ਰੇਸ਼ਨਾਂ ਦੇ ਕੈਂਪ ਲਗਾਏ ਜਾਣਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪੰਦਰਵਾੜੇ ਦਾ ਪੂਰਨ ਲਾਭ ਉਠਾਉਣ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾ, ਜਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਡਾ. ਮਨੀਸ਼ ਗੁਪਤਾ, ਨਰਿੰਦਰ ਕੁਮਾਰ ਜਿਲ੍ਹਾ ਬੀ.ਸੀ.ਸੀ, ਗਗਨਦੀਪ ਭੁੱਲਰ ਬੀ.ਈ.ਈ ਅਤੇ ਕਪਤਾਨ ਸਿੰਘ ਹਾਜ਼ਿਰ ਸਨ। Author : Malout Live