District NewsMalout News

ਸਿਵਿਲ ਹਸਪਤਾਲ ਮਲੋਟ ਵਿਖੇ ਈ.ਸੀ.ਜੀ ਮਸ਼ੀਨ ਦਾ ਉਦਘਾਟਨ ਅਤੇ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਕੀਤੀ ਸ਼ੁਰੂਆਤ

ਮਲੋਟ: ਮਾਨਯੋਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਉੱਦਮਾਂ ਸਦਕਾ ਸਿਵਿਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਰੰਜੂ ਸਿੰਗਲਾ ਦੇ ਸਹਿਯੋਗ ਨਾਲ ਸੀਨੀਅਰ ਮੈਡੀਕਲ ਅਫ਼ਸਰ ਸਿਵਿਲ ਹਸਪਤਾਲ ਮਲੋਟ ਡਾ. ਸੁਨੀਲ ਬਾਂਸਲ ਵੱਲੋਂ ਇਲਾਕਾ ਨਿਵਾਸੀਆਂ ਨੂੰ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਲੋਕ ਮਸਲਿਆਂ ਨੂੰ ਮੁੱਖ ਰੱਖਦੇ ਹੋਏ ਡਾ. ਬਲਜੀਤ ਕੌਰ ਵੱਲੋਂ ਸਿਵਿਲ ਹਸਪਤਾਲ ਮਲੋਟ ਨੂੰ ਤੋਹਫ਼ੇ ਦਿੱਤੇ ਗਏ ਹਨ। ਇਸ ਸਮੇਂ ਓਹਨਾਂ ਵੱਲੋਂ ਇੱਕ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਨਾਲ ਇਲਾਕਾ ਨਿਵਾਸੀਆਂ ਨੂੰ ਹੋਰ ਵਧੀਆ ਸਿਹਤ ਸਹੂਲਤਾਂ ਦੇਣ ਵਿੱਚ ਮੱਦਦ ਮਿਲੇਗੀ। ਇਸ ਦੇ ਨਾਲ-ਨਾਲ ਨਵੀਂ ਲੈਬੋਰੇਟਰੀਆਂ ਵੀ ਤਿਆਰ ਕੀਤੀਆਂ ਹਨ ਜਿਨ੍ਹਾਂ ਵਿੱਚ ਲੋਕਾਂ ਨੂੰ ਸਿਹਤ ਸੰਬੰਧੀ ਮੁਫ਼ਤ ਟੈਸਟਾਂ ਦੀ ਸਹੂਲਤ ਦਿੱਤੀ ਜਾਵੇਗੀ ਅਤੇ ਇਸ ਮੌਕੇ ਓਹਨਾਂ ਵੱਲੋਂ ਇੱਕ ਨਵੀਂ ਈ.ਸੀ.ਜੀ ਮਸ਼ੀਨ ਦਾ ਵੀ ਉਦਘਾਟਨ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਬਾਂਸਲ ਵੱਲੋਂ ਮਾਨਯੋਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਧੰਨਵਾਦ ਕੀਤਾ ਗਿਆ। ਇਸ ਸਮੇਂ ਰਮੇਸ਼ ਅਰਨੀਵਾਲਾ ਅਤੇ ਆਪ ਆਗੂਆਂ ਤੋਂ ਇਲਾਵਾ ਸਿਵਿਲ ਹਸਪਤਾਲ ਮਲੋਟ ਦੇ ਸਮੂਹ ਸਟਾਫ਼ ਮੈਂਬਰ ਹਾਜ਼ਿਰ ਸਨ।

Author: Malout Live

Back to top button