ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰਾਂ ਦੀ ਮੀਟਿੰਗ ਵੱਖ-ਵੱਖ ਨੈਸ਼ਨਲ ਪ੍ਰੋਗ੍ਰਾਮਾਂ ਅਤੇ ਸਿਹਤ ਸਕੀਮਾਂ ਬਾਰੇ ਰੀਵਿਊ ਕਰਨ ਲਈ ਕੀਤੀ ਗਈ ਮੀਟਿੰਗ।

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਵੱਖ-ਵੱਖ ਨੈਸ਼ਨਲ ਪ੍ਰੋਗ੍ਰਾਮਾਂ ਦੀ ਸਮੀਖਿਆ ਕਰਨ ਲਈ ਦਫਤਰ ਸਿਵਲ ਸਰਜਨ ਵਿਖੇ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਵਿੱਚ ਸਿਹਤ ਵਿਭਾਗ ਦੇ ਸਮੂਹ ਪ੍ਰੋਗ੍ਰਾਮ ਅਫ਼ਸਰਾਂ ਅਤੇ ਜਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਨੈਸ਼ਨਲ ਪ੍ਰੋਗ੍ਰਾਮਾਂ ਅਤੇ ਸਿਹਤ ਸਕੀਮਾਂ ਸੰਬੰਧੀ ਵਿਚਾਰ ਵਟਾਦਰਾਂ ਕੀਤਾ ਗਿਆ ਅਤੇ ਸਮੂਹ ਅਫਸਰ ਸਾਹਿਬਾਨਾਂ ਨੂੰ ਕਿਹਾ ਗਿਆ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰੇਕ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਨਾਇਆ ਜਾਵੇ। ਇਸ ਸਮੇਂ ਕੋਵਿਡ ਦੇ ਵੱਧ ਰਹੇ ਕੇਸਾਂ ਦੇ ਮੱਦੇਨਜਰ ਕੋਵਿਡ ਵੈਕਸੀਨੇਸ਼ਨ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਲੋਕਾਂ ਨੂੰ ਕੋਵਿਡ ਸੰਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਸੰਬੰਧੀ ਪ੍ਰੇਰਿਤ ਕੀਤਾ ਜਾਵੇ।

ਉਨ੍ਹਾਂ ਹਦਾਇਤ ਕੀਤੀ ਕਿ ਡੇਂਗੂ ਦੀ ਬਿਮਾਰੀ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਵਿੱਚ ਤੇਜੀ ਲਿਆਂਦੀ ਜਾਵੇ। ਇਸ ਸਮੇਂ ਜੇ.ਐੱਸ.ਵਾਈ, ਆਸ਼ਾ ਵਰਕਰਾਂ ਦੇ ਕੰਮ ਦੀ ਸਮੀਖਿਆ, ਟੀਕਾਕਰਣ ਪ੍ਰੋਗਰਾਮ, ਕੋਟਪਾ ਐਕਟ, ਐੱਨ.ਵੀ.ਬੀ.ਡੀ.ਸੀ.ਪੀ, ਪਰਿਵਾਰ ਨਿਯੋਜਨ ਪ੍ਰੋਗਰਾਮਾਂ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਸਾਰੀਆਂ ਸਕੀਮਾਂ ਦੇ 100 ਪ੍ਰਤੀਸ਼ਤ ਟੀਚੇ ਪ੍ਰਾਪਤ ਕਰਨ ਦੀ ਹਦਾਇਤਾਂ ਦਿੱਤੀਆਂ ਗਈਆਂ। ਇਸ ਸਮੇਂ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਬੰਦਨਾ ਬਾਂਸਲ ਡੀ.ਐੱਮ.ਸੀ, ਡਾ. ਕਿਰਨਦੀਪ ਕੌਰ ਜਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਰਸ਼ਮੀ ਚਾਵਲਾ ਜਿਲ੍ਹਾ ਟੀਕਾਕਰਨ ਅਫਸਰ, ਡਾ. ਸੁਨੀਲ ਬਾਂਸਲ, ਡਾ. ਭੁਪਿੰਦਰਜੀਤ ਕੌਰ ਐੱਸ.ਐੱਮ.ਓ, ਡਾ. ਜਗਦੀਪ ਚਾਵਲਾ, ਡਾ. ਪਰਵਜੀਤ ਸਿੰਘ ਗੁਲਾਟੀ, ਡਾ. ਦੀਪਕ ਰਾਏ, ਡਾ. ਪਵਨ ਮਿੱਤਲ, ਡਾ. ਵਿਕਰਮ ਅਸੀਜਾ, ਸ਼੍ਰੀ ਦੀਪਕ ਕੁਮਾਰ ਡੀ.ਪੀ.ਐੱਮ, ਸ਼ਿਵਪਾਲ ਸਿੰਘ ਡੀ.ਸੀ.ਐੱਮ., ਸੁਰਿੰਦਰਪਾਲ ਸਿੰਘ ਡੀ.ਐਮ.ਈ.ਓ, ਸੁਨੀਲ ਕੁਮਾਰ ਡੀ.ਐੱਸ.ਏ., ਭੁਪਿੰਦਰ ਸਿੰਘ ਪੀ.ਏ ਆਦਿ ਹਾਜ਼ਿਰ ਸਨ।

Author: Malout Live