ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਾਨੂੰਨੀ ਸੇਵਾਵਾਂ ਸੰਬੰਧੀ ਸੈਮੀਨਾਰ ਲਗਾਇਆ ਗਿਆ

ਮਲੋਟ:- ਸਥਾਨਕ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ, ਮਲੋਟ 'ਚ ਪ੍ਰਿੰਸੀਪਲ ਸ਼੍ਰੀਮਤੀ ਨੀਰੂ ਬੱਠਲਾ ਵਾਟਸ ਦੀ ਅਗਵਾਈ ਵਿੱਚ ਪੋਕਸੋ ਐਕਟ ਦੇ ਅਧੀਨ ਸਕੂਲ ਦੇ ਵਿਦਿਆਰਥੀਆਂ ਲਈ ਜ਼ਰੂਰੀ ਕਾਨੂੰਨੀ ਸੇਵਾਵਾਂ ਸੰਬੰਧੀ ਇਕ ਸੈਮੀਨਾਰ ਲਗਾਇਆ ਗਿਆ।

ਜਿਸ ਵਿਚ'ਪੈਨ ਇੰਡੀਆ ਮੋਬਾਇਲ ਮੁਹਿੰਮ' ਦੇ ਤਹਿਤ ਸ਼੍ਰੀਮਤੀ ਅਮਨ ਸ਼ਰਮਾ ਸਿਵਲ ਜੱਜ ਸੈਕਟਰੀ ਜਿਲ੍ਹਾ ਲੀਗਲ ਸਰਵਿਸ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਨੇ ਵਿਦਿਆਰਥੀਆਂ ਅਤੇ ਆਮ ਵਿਅਕਤੀ ਨੂੰ ਭਾਰਤ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਕਾਨੂੰਨੀ ਸੇਵਾਵਾਂ ਸੰਬੰਧੀ ਜਾਣਕਾਰੀ ਦਿੱਤੀ ਤੇ ਨਾਲ ਹੀ ਵਿਦਿਆਰਥੀ ਜੀਵਨ ਵਿਚ ਪੋਕਸੋ ਐਕਟ ਦੇ ਬਾਰੇ ਦੱਸਿਆ। ਇਸ ਮੌਕੇ ਤੇ ਸਕੂਲ ਦੀ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਦਿਆਰਥੀ, ਸਮਾਜ ਦਾ ਇੱਕ ਵਡਮੁੱਲਾ ਅੰਗ ਹਨ।ਜੇਕਰ ਉਨ੍ਹਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਕਰਤੱਵਾਂ ਬਾਰੇ ਜਾਣੂੰ ਕਰਾਇਆ ਜਾਏ ਤਾਂ ਅਸੀਂ ਇੱਕ ਨਿਵੇਕਲਾ ਸਮਾਜ ਸਿਰਜ ਸਕਦੇ ਹਾਂ ਤੇ ਨਾਲ ਹੀ ਉਨ੍ਹਾਂ ਵੱਲੋਂ ਸ਼੍ਰੀਮਤੀ ਅਮਨ ਸ਼ਰਮਾ ਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ।