ਸੀ.ਜੀ.ਐੱਮ ਕਾਲਜ ਮੋਹਲਾਂ ਵਿੱਚ ਐੱਨ.ਐੱਸ.ਐੱਸ ਵਿਭਾਗ ਵੱਲੋਂ ਮਨਾਇਆ ਗਿਆ 'ਰਾਸ਼ਟਰੀ ਵੋਟਰ ਦਿਵਸ'
ਮਲੋਟ: ਸੀ.ਜੀ.ਐੱਮ ਕਾਲਜ ਮੋਹਲਾਂ ਵਿੱਚ ਐੱਨ.ਐੱਸ.ਐੱਸ ਵਿਭਾਗ ਵੱਲੋਂ 'ਰਾਸ਼ਟਰੀ ਵੋਟਰ ਦਿਵਸ' ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਸਤਪਾਲ ਮੋਹਲਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ ਦੇ ਰਾਜ ਵਿੱਚ ਹਰੇਕ ਨਾਗਰਿਕ ਨੂੰ ਵੋਟ ਦਾ ਅਧਿਕਾਰ ਹੈ। ਇਸ ਵੋਟ ਦੇ ਅਧਿਕਾਰ ਸਦਕਾ ਹੀ ਅਸੀਂ ਸਮਾਜ ਵਿੱਚ ਰਹਿੰਦਿਆਂ ਆਪਣੇ ਹਿੱਤਾਂ ਦੀ ਪੂਰਤੀ ਲਈ ਇੱਕ ਚੰਗੇ ਨੁਮਾਇੰਦੇ ਦੀ ਚੋਣ ਕਰ ਸਕਦੇ ਹਾਂ। ਇਸ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਬਿਨ੍ਹਾਂ ਕਿਸੇ ਨਿੱਜੀ ਸੁਵਾਰਥ ਤੋਂ ਸਮੁੱਚੇ ਸਮਾਜ ਦੀ ਭਲਾਈ ਲਈ ਅਤੇ ਪੱਖਪਾਤ ਰਹਿਤ ਹੋਣੀ ਚਾਹੀਦੀ ਹੈ। ਇਸ ਮੌਕੇ ਪ੍ਰੋ. ਬਲਜੀਤ ਸਿੰਘ ਨੇ ਵੋਟ ਦੀ ਮਹਤੱਤਾ ਬਾਰੇ ਦੱਸਿਆ ਅਤੇ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਪ੍ਰੋ. ਸੁਮਨ ਗਾਂਧੀ (ਐੱਨ.ਐੱਸ.ਐੱਸ ਇੰਚਾਰਜ), ਪ੍ਰੋ. ਗਗਨਦੀਪ ਸਿੰਘ, ਅਧਿਆਪਕਾਂ ਅਤੇ ਬੱਚਿਆਂ ਨੇ ਭਾਰਤ ਤੇ ਲੋਕਤੰਤਰ ਵਿੱਚ ਵਿਸ਼ਵਾਸ਼ ਰੱਖਦੇ ਹੋਏ ਦੇਸ਼ ਦੀਆਂ ਲੋਕਤੰਤਰੀ ਪ੍ਰੰਪਰਾਵਾਂ ਦੀ ਮਰਿਆਦਾ ਕਾਇਮ ਰੱਖਦੇ ਹੋਏ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਦੇ ਮਾਣ ਨੂੰ ਬਰਕਰਾਰ ਰੱਖਦੇ ਹੋਏ ਨਿਡਰ ਹੋ ਕੇ ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਸਾਰੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਦਾ ਪ੍ਰਣ ਲਿਆ ਤੇ ਸਹੁੰ ਵੀ ਚੁਕਾਈ ਗਈ। ਇਸ ਪ੍ਰੋਗਰਾਮ ਦੀ ਕਮੇਟੀ ਮੈਂਬਰ ਨਵਜੀਤ ਸਿੰਘ, ਜਗਤਾਰ ਬਰਾੜ ਅਤੇ ਰਾਜ ਕੁਮਾਰ ਨੇ ਸ਼ਲਾਘਾ ਕੀਤੀ ਅਤੇ ਕਿਹਾ ਕਿ ਐਨ.ਐੱਸ.ਐੱਸ ਵਿਭਾਗ ਦਾ ਇਹ ਬਹੁਤ ਵਧੀਆ ਉਪਰਾਲਾ ਹੈ। Author: Malout Live