ਡੀ.ਏ.ਵੀ ਕਾਲਜ, ਮਲੋਟ ਵਿਖੇ ਸਵੱਛਤਾ ਪਖਵਾੜਾ ਮਨਾਇਆ ਗਿਆ
ਮਲੋਟ: ਡੀ.ਏ.ਵੀ ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਦੀ ਅਗਵਾਈ ਵਿੱਚ ਕਾਲਜ ਦੇ ਐੱਨ.ਐੱਸ.ਐਸ ਯੂਨਿਟ ਦੇ ਅਫਸਰਾਂ-ਡਾ. ਜਸਬੀਰ ਕੌਰ ਅਤੇ ਡਾ. ਵਿਨੀਤ ਕੁਮਾਰ ਅਤੇ ਐੱਨ.ਸੀ.ਸੀ ਦੇ ਇੰਚਾਰਜ ਸ਼੍ਰੀ ਸਾਹਿਲ ਗੁਲਾਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਵੱਛਤਾ ਪਖਵਾੜਾ ਮਨਾਇਆ ਗਿਆ। ਸਭ ਤੋਂ ਪਹਿਲਾਂ ਡਾ. ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮੁਹਿੰਮ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੁਆਰਾ ਮਹਾਤਮਾ ਗਾਂਧੀ ਦੇ ਜਨਮ ਉਤਸਵ ਨੂੰ ਸਮਰਪਿਤ 2 ਅਕਤੂਬਰ, 2014 ਨੂੰ ਸ਼ੁਰੂ ਕੀਤੀ ਗਈ। ਜਿਸ ਦਾ ਉਦੇਸ਼ ਆਪਣੇ ਆਪ ਨੂੰ ਅਤੇ ਆਪਣੇ ਆਲੇ ਦੁਆਲੇ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣਾ ਹੈ।
ਵਿਦਿਆਰਥੀਆਂ ਨੇ ਸਵੱਛਤਾ ਅਭਿਆਨ ਨੂੰ ਮੁੱਖ ਰੱਖਦਿਆਂ ਸਹੁੰ ਸਮਾਗਮ ਵਿੱਚ ਹਿੱਸਾ ਲਿਆ ਤੇ ਸਵੱਛਤਾ ਨੂੰ ਅਪਣਾਵਾਂਗੇ ਦੇਸ਼ ਨੂੰ ਸੋਹਣਾ ਬਣਾਵਾਂਗੇ ਵਰਗੇ ਨਾਰੇ ਵੀ ਲਗਾਏ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਰੈਲੀ ਦੇ ਰੂਪ ਵਿੱਚ ਕਾਲਜ ਦੇ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਸਫਾਈ ਪ੍ਰਤੀ ਜਾਗਰੂਕ ਕੀਤਾ। ਇਸ ਸਮਾਗਮ ਵਿੱਚ ਸਵੱਛ ਭਾਰਤ ਮਿਸ਼ਨ ਨਗਰ ਕੌਂਸਲ, ਮਲੋਟ ਦੀ ਟੀਮ-ਜਸਕਰਨ ਸਿੰਘ ਸਮੂਹ ਮੋਟੀਵੇਟਰ ਅਤੇ ਸੁਪਰਵਾਈਜ਼ਰ ਸੋਲਿਡ ਵੇਸਟ ਮੈਨੇਜਮੇਂਟ ਵੀ ਸ਼ਾਮਿਲ ਹੋਏ ਅਤੇ ਉਹਨਾਂ ਨੇ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਸ਼੍ਰੀ ਸੁਦੇਸ਼ ਗਰੋਵਰ, ਮੈਡਮ ਇਕਬਾਲ ਕੌਰ, ਮੈਡਮ ਨੀਲਮ ਭਾਰਦਵਾਜ, ਮੈਡਮ ਰਿੰਪੂ, ਮੈਡਮ ਭੁਪਿੰਦਰ ਕੌਰ, ਮੈਡਮ ਕੋਮਲ ਗੱਖੜ ਅਤੇ ਮੈਡਮ ਅਪਨੀਤ ਵੀ ਹਾਜਿਰ ਸਨ। Author: Malout Live