8 ਜਨਵਰੀ 2020 ਨੂੰ ਕਿਸਾਨਾਂ ਵੱਲੋਂ ਕੀਤਾ ਜਾਵੇਗਾ ਭਾਰਤ ਬੰਦ
ਖੱਬੇ-ਪੱਖੀ ਤੇ ਹੋਰ ਸੰਗਠਨਾਂ ਨੇ ਸਰਕਾਰ ਦੀਆਂ ਕਿਰਤ ਵਿਰੋਧੀ ਨੀਤੀਆਂ ਤੇ ‘ਲੋਕ ਮਾਰੂ’ ਨੀਤੀਆਂ ਖ਼ਿਲਾਫ਼ ਬੁੱਧਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਦੇਸ਼ ਭਰ ਦੇ ਕਿਸਾਨ ਇੱਕ ਵਾਰ ਮੁੜ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ। ਕਿਸਾਨਾਂ ਵੱਲੋਂ 8 ਜਨਵਰੀ ਨੂੰ ਭਾਰਤ ਬੰਦ ਕੀਤਾ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਵੱਖ-ਵੱਖ ਕੇਂਦਰੀ ਮਜ਼ਦੂਰ ਸੰਗਠਨਾਂ ਨੇ ਕਿਹਾ ਹੈ ਕਿ ਉਹ 8 ਜਨਵਰੀ ਨੂੰ ਕੇਂਦਰ ਸਰਕਾਰ ਦੀਆਂ ਮਜ਼ਦੂਰ ਨੀਤੀਆਂ ਤੇ ਲੋਕ ਵਿਰੋਧੀ ਨੀਤੀਆਂ ਖਿਲਾਫ ‘ਭਾਰਤ ਬੰਦ’ ਕਰਨਗੇ। ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਖ਼ੁਦਕੁਸ਼ੀ ਪੀੜਤ ਪਰਿਵਾਰ ਨੂੰ ਮਾਲੀ ਸਹਾਇਤਾ ਤੇ ਨੌਕਰੀ, ਕਿਸਾਨਾਂ ਨੂੰ ਪੈਨਸ਼ਨ ਤੇ ਫ਼ਸਲੀ ਬੀਮਾ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ‘ਚ ਸਰਕਾਰ ਮਜ਼ਦੂਰ ਵਿਰੋਧੀ, ਲੋਕ ਵਿਰੋਧੀ, ਦੇਸ਼ ਵਿਰੋਧੀ ਨੀਤੀਆਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ।"