ਮੁੱਖ ਮੰਤਰੀ ਪੰਜਾਬ ਨੇ ਚਮਕੌਰ ਸਾਹਿਬ ਦੀ ਰੈਲੀ ਵਿਖੇ ਆਂਗਣਵਾੜੀ ਵਰਕਰਾਂ ਲਈ ਕੀਤਾ ਐਲਾਨ
ਮਲੋਟ:- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਰੈਲੀ 'ਚ ਪੁੱਜੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਔਰਤਾਂ ਨੂੰ ਬਰਾਬਰ ਦੇ ਹੱਕ ਮਿਲਣੇ ਚਾਹੀਦੇ ਹਨ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚੱਲ ਰਹੀ ਚਮਕੌਰ ਸਾਹਿਬ ਦੀ ਰੈਲੀ ਵਿਖੇ ਆਂਗਣਵਾੜੀ ਵਰਕਰਾਂ ਲਈ ਵੱਡਾ ਐਲਾਨ ਕੀਤਾ। ਜਿਸ ਵਿੱਚ ਉਹਨਾਂ ਨੇ ਵਰਕਰਾਂ ਦੇ ਲਈ 2500 ਰੁਪਏ ਭੱਤੇ ਦਾ ਐਲਾਨ ਕੀਤਾ। ਇਸਦੇ ਨਾਲ ਹੀ ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰਸੂਤਾ ਛੁੱਟੀ ਵੀ ਮਿਲੇਗੀ।