District NewsMalout News

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 4358 ਕਾਂਸਟੇਬਲਾਂ ਨੂੰ ਸੌਂਪੇ ਜਾਣਗੇ ਨਿਯੁਕਤੀ ਪੱਤਰ

ਮਲੋਟ (ਪੰਜਾਬ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਾਸੀਆਂ ਨਾਲ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਲੱਗੇ ਹੋਏ ਹਨ। ਜਿਸ ਦੇ ਤਹਿਤ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਇੱਕ ਹੋਰ ਸੌਗਾਤ ਦਿੱਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ CM ਭਗਵੰਤ ਮਾਨ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। CM ਮਾਨ 23 ਅਗਸਤ ਨੂੰ 4358 ਕਾਂਸਟੇਬਲਾਂ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਇੱਕ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਨਿਯੁਕਤੀ ਪੱਤਰ ਦੇਣਗੇ।

Author: Malout Live

Leave a Reply

Your email address will not be published. Required fields are marked *

Back to top button