ਪੰਜਾਬੀ ਗਾਇਕਾਂ ਨੂੰ CM ਮਾਨ ਦੀ ਚਿਤਾਵਨੀ, ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਤਾਂ ਹੋਵੇਗੀ ਕਾਰਵਾਈ

ਮਲੋਟ:- ਪੰਜਾਬੀ ਗਾਇਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚਿਤਾਵਨੀ ਦਿੱਤੀ ਗਈ ਕਿ ਜੇਕਰ ਗਾਇਕਾਂ ਨੇ ਗੰਨ ਕਲਚਰ ਜਾਂ ਗੈਂਗਸਟਰਵਾਦ ਨੂੰ ਬੜ੍ਹਾਵਾ ਦੇਣ ਵਾਲੇ ਗੀਤ ਗਾਏ ਤਾਂ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਆਮ ਤੌਰ ‘ਤੇ ਪੰਜਾਬੀ ਗਾਣਿਆਂ ਵਿਚ ਜ਼ਿਆਦਾਤਰ ਗਨ ਤੇ ਗੈਂਗਸਟਰ ਕਲਚਰ ਨੂੰ ਬੜ੍ਹਾਵਾ ਦਿੱਤਾ ਜਾਂਦਾ ਹੈ, ਜਿਸ ‘ਤੇ CM ਮਾਨ ਨੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਨੇ ਪੰਜਾਬੀ ਗਾਇਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਅਜਿਹੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨਾ ਬੰਦ ਕੀਤਾ ਜਾਵੇ ਤੇ ਗਾਣਿਆਂ ਜ਼ਰੀਏ ਕਿਸੇ ਵੀ ਤਰ੍ਹਾਂ ਦੀ ਨਫਰਤ ਫੈਲਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਗਾਇਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਗਾਣਿਆਂ ਵਿੱਚ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਸਨਮਾਨ ਕਰਨ। Author : Malout Live