ਸੀ.ਐੱਮ ਦੀ ਯੋਗਸ਼ਾਲਾ ਲੋਕਾਂ ਨੂੰ ਯੋਗ ਨਾਲ ਜੋੜ ਕੇ ਹੋ ਰਹੀ ਹੈ ਵਰਦਾਨ ਸਾਬਿਤ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਸਿਹਤ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਸੀ.ਐੱਮ ਦੀ ਯੋਗਸ਼ਾਲਾ ਸਕੀਮ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ ਲੋਕਾਂ ਲਈ ਵਰਦਾਨ ਸਿੱਧ ਹੋ ਰਹੀ ਹੈ। ਇਸ ਸਮੇਂ ਜਿਲ੍ਹੇ ਵਿੱਚ 102 ਥਾਵਾਂ ਤੇ ਯੋਗਸ਼ਾਲਾ ਲੱਗ ਰਹੀ ਹੈ। ਇਹ ਜਾਣਕਾਰੀ ਜਿਲ੍ਹੇ ਦੇ ਯੋਗਾ ਕੋਆਰਡੀਨੇਟਰ ਸੰਜੈ ਸਿੰਘ ਨੇ ਦਿੱਤੀ।

ਉਨ੍ਹਾਂ ਨੇ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਮਲੋਟ, ਗਿੱਦੜਬਾਹਾ, ਕੋਟਭਾਈ, ਲੱਖੇਵਾਲੀ ਮੰਡੀ, ਅਕਾਲਗੜ੍ਹ ਅਤੇ ਰਾਮਗੜ੍ਹ  ਵਿੱਚ ਵੀ ਯੋਗਸ਼ਾਲਾ ਲੱਗ ਰਹੀ ਹੈ ਅਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਮਾਹਿਰ ਯੋਗਾ ਟ੍ਰੇਨਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋਕ ਯੋਗ ਸਿੱਖਣਾ ਚਾਹੁੰਦੇ ਹਨ ਤਾਂ ਪੰਜਾਬ ਸਰਕਾਰ ਉਨ੍ਹਾਂ ਦੇ ਮੁਹੱਲੇ ਵਿੱਚ ਹੀ ਯੋਗਾ ਟ੍ਰੇਨਰ ਉਪਲੱਬਧ ਕਰਵਾ ਸਕਦੀ ਹੈ। ਇਸ ਦੇ ਲਈ ਫੋਨ ਨੰਬਰ 76694-00500 ਤੇ ਮਿਸ ਕਾਲ ਕੀਤੀ ਜਾ ਸਕਦੀ ਹੈ ਜਾਂ ਉਨ੍ਹਾਂ ਨਾਲ ਫੋਨ ਨੰਬਰ 78888-40195 ਤੇ ਸੰਪਰਕ ਕੀਤਾ ਜਾ ਸਕਦਾ ਹੈ। Author : Malout Live