District NewsMalout NewsPunjab

ਮੌਸਮ ਵਿਭਾਗ ਵੱਲੋਂ ਸ਼ੀਤ ਲਹਿਰ ਦਾ ਅਲਰਟ, ਮੀਂਹ ਦੇ ਆਸਾਰ, ਸੰਘਣੀ ਧੁੰਦ ਦੀ ਵੀ ਚਿਤਾਵਨੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਵਿੱਚ ਕੜਾਕੇ ਦੀ ਠੰਡ ਜਾਰੀ ਹੈ। ਦਿਨ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਸਿਰਫ਼ ਤਿੰਨ ਤੋਂ ਚਾਰ ਡਿਗਰੀ ਦਾ ਫ਼ਰਕ ਹੈ। ਪੰਜਾਬ, ਹਰਿਆਣਾ ਚੰਡੀਗੜ੍ਹ ‘ਚ ਸ਼ੀਤ ਲਹਿਰ ਦਾ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਪੱਛਮੀ ਗੜਬੜੀ ਕਰਕੇ ਮੀਂਹ ਦੇ ਆਸਾਰ ਵੀ ਬਣੇ ਹੋਏ ਹਨ। ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚਿਤਾਵਨੀ ਵੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਮੁਤਾਬਿਕ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ ਫਿਰੋਜ਼ਪੁਰ, ਫਰੀਦਕੋਟ, ਸ਼੍ਰੀ ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ‘ਚ ਅੱਜ ਮੰਗਲਵਾਰ 25 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ ਸੰਘਣੀ ਧੁੰਦ ਕਰਕੇ ਗੱਡੀਆਂ ਧਿਆਨ ਨਾਲ ਚਲਾਉਣ ਦੀ ਹਿਦਾਇਤ ਦਿੱਤੀ ਜਾ ਰਹੀ ਹੈ।

Author: Malout Live

Back to top button