Malout News

ਨਨਕਾਣਾ ਸਾਹਿਬ ਤੋਂ ਆ ਰਹੇ ਨਗਰ ਕੀਰਤਨ ਦਾ ਮਲੋਟ ਵਿਖੇ ਹੋਵੇਗਾ ਜ਼ੋਰਦਾਰ ਸਵਾਗਤ

ਮਲੋਟ:- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਏ ਇੰਟਰਨੈਸ਼ਨਲ ਨਗਰ ਕੀਰਤਨ ਦਾ ਮਲੋਟ ਵਿਖੇ ਪਹੁੰਚਣ ‘ਤੇ ਸਵਾਗਤ ਕਰਨ ਲਈ ਇਕ ਮੀਟਿੰਗ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਹੋਈ । ਮੀਟਿੰਗ ਵਿਚ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਆਗੂਆਂ ਖ਼ਾਲਸਾ ਧਰਮ ਪ੍ਰਚਾਰ ਕਮੇਟੀ ਦੇ ਭਾਈ ਸਰਦੂਲ ਸਿੰਘ, ਭਾਈ ਚਮਕੌਰ ਸਿੰਘ ਗੁਰਦੁਆਰਾ ਵਣ ਸਾਹਿਬ ਗੁਰੂਸਰ ਜੋਧਾਵਾਲੇ, ਬਾਬਾ ਬਲਜੀਤ ਸਿੰਘ ਚਰਨਕਮਲ ਭੋਰਾ ਸਾਹਿਬ ਦਾਨੇਵਾਲਾ ਵਾਲੇ, ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮੁਹੱਲਾ ਕਰਨੈਲ ਸਿੰਘ, ਭਾਈ ਜਸਵੀਰ ਸਿੰਘ ਜੱਸਾ ਤੇ ਗੁਰਦੁਆਰਾ ਭਾਈ ਜਗਤਾ ਜੀ ਦੇ ਪ੍ਰਬੰਧਕਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ ਗਿੱਲ ਕੋਆਰਡੀਨੇਟਰ ਸਮੂਹ ਸਮਾਜ ਸੇਵੀ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ, ਗੁਰਮਿੰਦਰਪਾਲ ਸਿੰਘ, ਇੰਦਰਮੋਹਨ ਸਿੰਘ ਆਦਿ ਨੇ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਸਬੰਧੀ ਵਿਚਾਰਾਂ ਕੀਤੀਆਂ । ਮੀਟਿੰਗ ਉਪਰੰਤ ਜਥੇ. ਦਿਆਲ ਸਿੰਘ ਕੋਲਿਆਂਵਾਲੀ ਨੇ ਦੱਸਿਆ ਕਿ ਨਗਰ ਕੀਰਤਨ ਦੇ ਸਵਾਗਤ ਲਈ ਇਲਾਕੇ ਭਰ ਦੀਆਂ ਸੰਗਤਾਂ ਬੇਸਬਰੀ ਨਾਲ ਇੰਤਜ਼ਾਰ ਕਰ ਰਹੀਆਂ ਹਨ । ਨਗਰ ਕੀਰਤਨ 16 ਅਕਤੂਬਰ ਨੂੰ ਸਵੇਰੇ 8:00 ਵਜੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਰਵਾਨਾ ਹੋਵੇਗਾ ਤੇ ਕਰੀਬ 10 ਵਜੇ ਮਲੋਟ ਪੁੱਜੇਗਾ। ਨਗਰ ਕੀਰਤਨ ਦਾ ਪਹਿਲਾ ਪੜਾਅ ਤਿਨਕੌਨੀ ਚੌਾਕ ਵਿਚ ਹੋਵੇਗਾ, ਜਿੱਥੇ ਇਲਾਕੇ ਭਰ ਦੀਆਂ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਜਾਵੇਗਾ । ਉਪਰੰਤ ਦੂਜਾ ਪੜਾਅ ਦਵਿੰਦਰਾ ਚੌਾਕ, ਕੈਰੋਂ ਚੌਾਕ, ਗੁਰਦਵਾਰਾ ਸਾਹਿਬਜਾਦਾ ਅਜੀਤ ਸਿੰਘ ਨਗਰ ਵਿਖੇ ਪੜਾਅ ਕਰਨ ਉਪਰੰਤ ਸੰਗਤਾਂ ਲਈ ਦਾਨੇਵਾਲਾ ਚੌਾਕ ‘ਚ ਸਥਿਤ ਗੁਰਦਵਾਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਹਨ । ਜਥੇ. ਕੋਲਿਆਂਵਾਲੀ ਨੇ ਦੱਸਿਆ ਕਿ ਸੰਗਤਾਂ ਨੂੰ ਵੱਧ ਤੋਂ ਵੱਧ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਤੋਂ ਇਲਾਵਾ ਇਸਤਰੀ ਅਕਾਲੀ ਦਲ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ । ਵੱਖ-ਵੱਖ ਸੰਸਥਾਵਾਂ ਵਲੋਂ ਵੀ ਪਿੰਡਾਂ ਤੇ ਸ਼ਹਿਰਾਂ ਵਿਚ ਨਗਰ ਕੀਰਤਨ ਦੀ ਆਮਦ ਤੇ ਸਵਾਗਤ ਕਰਨ ਲਈ ਸੰਗਤਾਂ ਨੂੰ ਪ੍ਰੋਗਰਾਮ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *

Back to top button