District NewsMalout News

ਚੋਣ ਜਾਬਤੇ ਦੀ ਉਲੰਘਣਾਂ ਸੰਬੰਧੀ ਸੀ ਵਿਜ਼ਲ ਐਪ ਰਾਹੀਂ ਕੀਤੀ ਜਾ ਸਕਦੀ ਹੈ ਸ਼ਿਕਾਇਤ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਮੁਕਤਸਰ ਸਾਹਿਬ ਦੇ ਜਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਆਦਰਸ਼ ਚੋਣ ਜਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਚੋਣ ਕਮਿਸ਼ਨ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਚੋਣ ਕਮਿਸ਼ਨ ਨੇ ਸੀ ਵਿਜ਼ਲ ਨਾਂ ਦੀ ਮੋਬਾਇਲ ਐਪ ਲਾਂਚ ਕੀਤੀ ਹੈ। ਇਸ ਐਪ ਰਾਹੀਂ ਕੋਈ ਵੀ ਵਿਅਕਤੀ ਚੋਣ ਜਾਬਤੇ ਦੀ ਉਲੰਘਣਾਂ ਸੰਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਤਰ੍ਹਾਂ ਦਰਜ ਕਰਾਈ ਸ਼ਿਕਾਇਤ ਤੇ 100 ਮਿੰਟ ਦੇ ਅੰਦਰ-ਅੰਦਰ ਕਾਰਵਾਈ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਇਹ ਐਪ ਉਸ ਲੋਕੇਸ਼ਨ ਨੂੰ ਆਪਣੇ-ਆਪ ਚੱਕ ਲੈਂਦੀ ਹੈ, ਜਿੱਥੋਂ ਵਿਅਕਤੀ ਸ਼ਿਕਾਇਤ ਕਰ ਰਿਹਾ ਹੈ ਅਤੇ ਕੈਮਰੇ ਨਾਲ ਲਾਈਵ ਫੋਟੋ ਜਾਂ ਵੀਡੀਓ ਸ਼ੂਟ ਕਰਕੇ ਅਪਲੋਡ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਐਪ ਤੇ ਸਿਰਫ ਚੋਣ ਜਾਬਤੇ ਦੀ ਉਲੰਘਣਾਂ ਸੰਬੰਧੀ ਸ਼ਿਕਾਇਤਾਂ ਹੀ ਭੇਜੀਆਂ ਜਾਣ ਅਤੇ ਆਮ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਹੋਰ ਸ਼ਿਕਾਇਤਾਂ ਇਸ ਐਪ ਤੇ ਨਾ ਭੇਜੀਆਂ ਜਾਣ। ਇਸ ਤੋਂ ਬਿਨ੍ਹਾਂ ਹੋਰ ਜਾਣਕਾਰੀ ਲਈ ਜਿਲ੍ਹਾ ਪੱਧਰੀ ਚੋਣ ਕੰਟਰੋਲ ਰੂਮ, ਜਿਸ ਦਾ ਨੰਬਰ 1950 ਹੈ, ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Author: Malout Live

Back to top button