ਜਤਿੰਦਰ ਕੁਮਾਰ ਕੰਪਿਊਟਰ ਅਧਿਆਪਕ ਯੂਨੀਅਨ ਬਲਾਕ ਮਲੋਟ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ
ਮਲੋਟ:- ਮਲੋਟ ਬਲਾਕ ਦੇ ਕੰਪਿਊਟਰ ਅਧਿਆਪਕ ਯੂਨੀਅਨ ਦੀ ਮੀਟਿੰਗ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਜਤਿੰਦਰ ਕੁਮਾਰ ਨੂੰ ਕੰਪਿਊਟਰ ਅਧਿਆਪਕ ਯੂਨੀਅਨ, ਬਲਾਕ ਮਲੋਟ ਦਾ ਪ੍ਰਧਾਨ ਚੁਣਿਆ ਗਿਆ। ਇਸੇ ਤਰ੍ਹਾਂ ਅਜਵਿੰਦਰ ਸਿੰਘ ਜਨਰਲ ਸੈਕਟਰੀ, ਸੁਰਿੰਦਰ ਕੁਮਾਰ ਸੀਨੀਅਰ ਮੀਤ ਪ੍ਰਧਾਨ, ਕੁਲਦੀਪ ਸਿੰਘ ਮੀਤ ਪ੍ਰਧਾਨ,
ਸੁਨੀਲ ਕੁਮਾਰ ਖਜ਼ਾਨਚੀ, ਪਰਵਿੰਦਰ ਕੁਮਾਰ ਅਤੇ ਸੁਰੇਸ਼ ਕੁਮਾਰ ਨੂੰ ਪ੍ਰੈਸ ਸੈਕਟਰੀ ਚੁਣਿਆ ਗਿਆ ਹੈ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਜਤਿੰਦਰ ਕੁਮਾਰ ਨੇ ਕਿਹਾ ਕਿ ਉਹ ਕੰਪਿਊਟਰ ਅਧਿਆਪਕ ਯੂਨੀਅਨ ਦੀਆਂ ਹੱਕੀ ਮੰਗਾਂ ਨੂੰ ਸਮੇਂ-ਸਮੇਂ ਸਿਰ ਸਰਕਾਰ ਤੱਕ ਪਹੁੰਚਾਉਂਦੇ ਰਹਿਣਗੇ ਅਤੇ ਹਮੇਸ਼ਾਂ ਹੀ ਯੂਨੀਅਨ ਦੇ ਭਲੇ ਲਈ ਕੰਮ ਕਰਦੇ ਰਹਿਣਗੇ।
Author : Malout Live