ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ ਲਾਇਆ
ਮਲੋਟ:-ਐੱਸ . ਐੱਸ . ਪੀ . ਰਾਜਬਚਨ ਸਿੰਘ ਸੰਧੂ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਸ਼ਾ ਵਿਰੋਧੀ ਚੇਤਨਾ ਯੂਨਿਟ ਦੇ ਇੰਚਾਰਜ ਐੱਸ . ਐੱਚ . ਓ . ਵਿਸ਼ਨ ਲਾਲ ਵਲੋਂ ਪਿੰਡ ਕੱਟਿਆਂਵਾਲੀ ਦੇ ਬਾਬਾ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਨਸ਼ਿਆਂ ਨਾਲ ਹੋਣ ਵਾਲੇ ਆਰਥਿਕ ਅਤੇ ਸਰੀਰਕ ਨੁਕਸਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਇਸ ਮੌਕੇ ਸੰਬੋਧਨ ਕਰਦੇ ਹੋਏ ਐੱਸ. ਐੱਚ. ਓ ਵਿਸ਼ਨ ਲਾਲ ਨੇ ਕਿਹਾ ਕਿ ਨਸ਼ਿਆਂ ਨਾਲ ਵਿਅਕਤੀ ਆਪਣੀ ਜ਼ਿੰਦਗੀ ਦਾ ਘਾਣ ਕਰ ਰਿਹਾ ਹੈ ਅਤੇ ਕੈਂਸਰ ਜਿਹੀਆਂ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਿਹਾ ਹੈ। ਇਸ ਲਈ ਸਾਨੂੰ ਇਨ੍ਹਾਂ ਨਸ਼ਿਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਹੈ। ਇਸ ਮੌਕੇ ਏ . ਐੱਸ. ਆਈ. ਗੁਰਜੰਟ ਸਿੰਘ ਜਟਾਣਾ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣ ਲਈ ਮ੍ਰਿਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਆਲੇ - ਦੁਆਲੇ ਕੋਈ ਨਸ਼ਾ ਵੇਚਦਾ ਹੈ , ਤਾਂ ਉਹ ਦੀ ਇਤਲਾਹ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਅਤੇ ਇਤਲਾਹ ਦੇਣ ਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਏ. ਐੱਸ. ਆਈ. ਗੁਰਦਿੱਤਾ ਸਿੰਘ ਵਲੋਂ ਆਵਾਜਾਈ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਬੱਚਿਆਂ ਸੜਕ ਦੁਰਘਟਨਾ ਤੋਂ ਬਚਣ ਲਈ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਰਾਜਵੀਰ ਕੌਰ ਬਰਾੜ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਸਬ ਇੰਸਪੈਕਟਰ ਸੁਖਦੇਵ ਸਿੰਘ , ਹੌਲਦਾਰ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ ।