ਜ਼ਿਲਾ ਸ੍ਰੀ ਮੁਕਤਸਰ ਸਾਹਿਬ ’ਚ 18 ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ -12 ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ

ਸ੍ਰੀ ਮੁਕਤਸਰ ਸਾਹਿਬ :- ਮਿਸ਼ਨ ਫਤਿਹ ਤਹਿਤ ਕੋਵਿਡ-19 ਸਬੰਧੀ ਸਿਹਤ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਸ੍ਰੀ ਮੁਕਤਸਰ ਸਾਹਿਬ ’ਚ ਅੱਜ 18 ਹੋਰ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜ਼ਿਲੇ ’ਚ ਹੁਣ ਤੱਕ 93 ਕੋਰੋਨਾ ਪਾਜ਼ੇਟਿਵ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਜ਼ਿਲੇ’ਚ ਅੱਜ 12 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਸ਼ੁੱਕਰਵਾਰ ਨੂੰ ਜ਼ਿਲੇ ਅੰਦਰ ਪਾਏ ਗਏ ਕੋਰੋਨਾ ਪਾਜ਼ੇਟਿਵ 18 ਵਿਅਕਤੀਆਂ ’ਚੋਂ 3 ਸ੍ਰੀ ਮੁਕਤਸਰ ਸਾਹਿਬ, 10 ਮਲੋਟ, 1 ਗਿੱਦੜਬਾਹਾ, 1 ਕੰਗਣਖੇੜਾ, 1 ਕਬਰਵਾਲਾ, 1 ਡੱਬਵਾਲੀ ਢਾਬ ਅਤੇ 1 ਪਿੰਡ ਥਰਾਜਵਾਲਾ ਨਾਲ ਸਬੰਧਿਤ ਹੈ। ਉਨਾਂ ਦੱਸਿਆ ਕਿ ਜ਼ਿਲੇ ’ਚੋਂ ਅੱਜ 12 ਹੋਰ ਮਰੀਜ਼ ਠੀਕ ਹੋਏ ਹਨ। ਜ਼ਿਲੇ ’ਚ ਹੁਣ ਐਕਟਿਵ ਮਰੀਜ਼ਾਂ ਦੀ ਗਿਣਤੀ 111 ਹੈ। ਜ਼ਿਲੇ ਭਰ ’ਚੋਂ ਹੁਣ ਤੱਕ ਕੁਲ 67374 ਸੈਂਪਲ ਲਏ ਗਏ ਹਨ ਜਿਨਾਂ ’ਚੋਂ 62079 ਲੋਕਾਂ ਦੇ ਸੈਂਪਲ ਨੈਗਟਿਵ ਪਾਏ ਗਏ ਹਨ। ਜ਼ਿਲੇ ’ਚੋਂ ਹੁਣ ਤੱਕ ਕੁੱਲ 3482 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ। ਜ਼ਿਲੇ ’ਚ 1434 ਸੈਂਪਲਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਕੋਰੋਨਾ ਪੀੜਤ ਛੁਪਿਆ ਨਾ ਰਹਿ ਸਕੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਮਾਸਕ ਪਾ ਕੇ ਰੱਖੋ ਤੇ ਆਪਸੀ ਦੂਰੀ ਬਣਾ ਕੇ ਰੱਖੀ ਜਾਵੇ। ਜ਼ਿਲਾ ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ ਤੇ ਗੁਰਤੇਜ ਸਿੰਘ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਬਾਹਰਲੇ ਸੂਬੇ ਜਾਂ ਦੇਸ਼ ’ਚ ਆਉਂਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਸਿਹਤ ਵਿਭਾਗ ਨੂੰ ਦਿੱਤੀ ਜਾਵੇ।