ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਗੱਡੇ ਜਿੱਤ ਦੇ ਝੰਡੇ
ਪੰਜਾਬ 'ਚ 4 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਵੋਟਾਂ ਦੀ ਗਿਣਤੀ ਦਾ ਸਿਲਸਿਲਾ ਸਵੇਰ ਤੋਂ ਸ਼ੁਰੂ ਹੋ ਚੁੱਕਾ ਹੈ। ਲਗਾਤਾਰ ਚੱਲ ਰਹੀ ਵੋਟਾਂ ਦੀ ਗਿਣਤੀ 'ਚ ਹੁਣ ਤੱਕ ਦੋ ਸੀਟਾਂ ਜਲਾਲਾਬਾਦ ਅਤੇ ਫਗਵਾੜਾ ਸੀਟ ਤੋਂ ਨਤੀਜੇ ਐਲਾਨੇ ਗਏ ਹਨ। ਫਗਵਾੜਾ ਦੇ ਗੁਰੂ ਨਾਨਕ ਕਾਲਜ 'ਚ ਕੀਤੀ ਗਈ ਵੋਟਾਂ ਦੀ ਗਿਣਤੀ ਦੌਰਾਨ ਕਾਂਗਰਸ ਪਾਰਟੀ ਨੇ ਭਾਦਪਾ ਨੂੰ ਕਰਾਰੀ ਹਾਰ ਦਿੰਦੇ ਹੋਏ ਵੱਡੀ ਜਿੱਤ ਹਾਸਲ ਕੀਤੀ ਹੈ। ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਭਾਜਪਾ ਦੇ ਉਮੀਦਵਾਰ ਰਾਜੇਸ਼ ਬੱਗਾ ਨੂੰ ਪਛਾੜ ਕੇ ਕੁੱਲ 26016 ਵੋਟਾਂ ਨਾਲ ਜਿੱਤੇ ਹਨ ਜਦਕਿ ਭਾਜਪਾ ਦੂਜੇ ਨੰਬਰ 'ਤੇ ਰਹੀ ਅਤੇ ਬਸਪਾ ਪਾਰਟੀ ਦੇ ਉਮੀਦਵਾਰ ਤੀਜੇ ਨੰਬਰ 'ਤੇ ਰਹੇ।