Punjab
ਜਲਾਲਾਬਾਦ ਤੋਂ ਕਾਂਗਰਸ ਦੇ ਉਮੀਦਵਾਰ ਰਮਿੰਦਰ ਸਿੰਘ ਆਵਲਾ ਨੇ ਮਾਰੀ ਬਾਜ਼ੀ

ਜਲਾਲਾਬਾਦ ਤੋਂ ਕਾਂਗਰਸ ਦੇ ਉਮੀਦਵਾਰ ਰਮਿੰਦਰ ਸਿੰਘ ਆਵਲਾ ਨੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕੀਤੀ ਹੈ। ਜਲਾਲਾਬਾਦ ‘ਚ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ ਨੂੰ 65663 , ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ ਨੂੰ 51086 , ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ ਨੂੰ 9570 ਵੋਟਾਂ ਮਿਲੀਆਂ ਹਨ। ਇਸ ਦੌਰਾਨ ਕਾਂਗਰਸ ਦੇ ਰਮਿੰਦਰ ਸਿੰਘ ਆਵਲਾ 16 ਹਜ਼ਾਰ 571 ਵੋਟਾਂ ਦੇ ਫਰਕ ਨਾਲ ਜਿੱਤੇ ਹਨ। ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ, ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ, ਕਾਂਗਰਸ ਦੇ ਰਮਿੰਦਰ ਸਿੰਘ ਆਵਲਾ, ਆਜ਼ਾਦ ਉਮੀਦਵਾਰ ਜਗਦੀਪ ਕੰਬੋਜ ਗੋਲਡੀ , ਜੋਗਿੰਦਰ ਸਿੰਘ, ਜੋਗਿੰਦਰ ਸਿੰਘ ਤੇ ਰਾਜ ਸਿੰਘ ਚੋਣ ਮੈਦਾਨ ਵਿਚ ਸਨ।