ਕਾਂਗਰਸ ਦੀ ਇਨ੍ਹੀਂ ਤਬਾਹੀ ਹੋ ਚੁੱਕੀ ਹੈ ਕਿ ਹੁਣ ਕੋਈ ਵਾਪਸੀ ਨਹੀਂ- ਕੈਪਟਨ ਅਮਰਿੰਦਰ ਸਿੰਘ
ਮਲੋਟ (ਪੰਜਾਬ): ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਮੌਜੂਦਾ ਪ੍ਰਬੰਧ ਅਧੀਨ ਕਾਂਗਰਸ ਪਾਰਟੀ ਦੀ ਇਨ੍ਹੀਂ ਮਾੜੀ ਹਾਲਤ ਹੋ ਚੁੱਕੀ ਹੈ ਕਿ ਕੋਈ ਵਾਪਸੀ ਹੁਣ ਮੁਮਕਿਨ ਨਹੀਂ ਲਗਦੀ। ਸਾਬਕਾ ਮੁੱਖ ਮੰਤਰੀ ਨੇ ਇੱਥੇ ਜਾਰੀ ਇੱਕ ਬਿਆਨ ’ਚ ਅੱਜ ਟਿੱਪਣੀ ਕੀਤੀ 'ਜਦੋਂ ਤੁਸੀਂ ਗੁਲਾਮ ਨਬੀ ਆਜ਼ਾਦ ਵਰਗੇ ਨੇਤਾਵਾਂ ਨੂੰ ਪਾਰਟੀ ਵਿੱਚ ਨਹੀਂ ਰੱਖ ਸਕਦੇ, ਜਿਹਨਾਂ ਨੇ ਆਪਣੀ ਪੂਰੀ ਜ਼ਿੰਦਗੀ ਪਾਰਟੀ ਨਾਲ ਬਿਤਾਈ ਹੈ ਤਾਂ
ਤੁਹਾਡੇ ਕੰਮਕਾਜ ਅਤੇ ਤੁਹਾਡੇ ਸੀਨੀਅਰ ਅਤੇ ਤਜਰਬੇਕਾਰ ਨੇਤਾਵਾਂ ਨਾਲ ਪੇਸ਼ ਆਉਣ ਦੇ ਤਰੀਕੇ 'ਚ ਕੁੱਝ ਬੇਹੱਦ ਜ਼ਿਆਦਾ ਗ਼ਲਤ ਹੈ।' ਕੁੱਝ ਨੇਤਾਵਾਂ ਦੇ ਦਾਅਵਿਆਂ ’ਤੇ ਸਵਾਲ ਉਠਾਉਂਦਿਆਂ ਕੈਪਟਨ ਅਮਰਿੰਦਰ ਨੇ ਕਿਹਾ, 'ਪਾਰਟੀ ਨੇ ਆਜ਼ਾਦ ਨੂੰ ਇੰਨਾ ਕੁੱਝ ਦਿੱਤਾ ਹੈ, ਇਹ ਇੱਕ ਪ੍ਰਸਪਰ ਪ੍ਰਕਿਰਿਆ ਹੈ।' ਪਾਰਟੀ ਕਈ ਲੀਡਰਾਂ ਦੇ ਖੂਨ-ਪਸੀਨੇ ਅਤੇ ਮਿਹਨਤ ਨਾਲ ਬਣੀ ਹੈ, ਉਹਨਾ ਨੇ ਟਿੱਪਣੀ ਕਰਦਿਆਂ ਕਿਹਾ, 'ਇਹ ਇੱਕਲੇ ਇੱਕ ਆਦਮੀ ਦਾ ਰਾਜ ਨਹੀਂ ਹੋ ਸਕਦਾ।' Author: Malout Live