Malout News

ਕਾਂਗਰਸੀ ਆਗੂਆਂ ਵਲੋਂ ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਸਿੰਘ ਭੱਟੀ ਦੀ ਅਗਵਾਈ ਵਿਚ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਧਰਨਾ

ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਧਰਨਾ

ਮਲੋਟ:- ਸ਼ਹਿਰ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਸਿੰਘ ਭੱਟੀ ਦੀ ਅਗਵਾਈ ਵਿਚ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਸਥਾਨਕ ਦਾਣਾ ਮੰਡੀ ਵਿਖੇ ਧਰਨਾ ਲਾਇਆ ਗਿਆ ਤੇ ਨਾਅਰੇਬਾਜ਼ੀ ਕੀਤੀ । ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਆਮ ਲੋਕ ਮਹਿੰਗਾਈ ਦੇ ਬੋਝ ਹੇਠ ਆ ਚੁੱਕੇ ਹਨ, ਜਿਸ ਵਿਚ ਨੋਟ ਬੰਦੀ ਕਰਨਾ ਇਸਦਾ ਮੁੱਖ ਕਾਰਨ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੋਕਾਂ ਗੁੰਮਰਾਹ ਕਰਕੇ ਸਰਕਾਰ ਬਣਾਈ ਹੈ। ਉਨ੍ਹਾਂ ਕਿਹਾ ਕਿ ਜਦੋਂ ਦੀ ਕੇਂਦਰ ਸਰਕਾਰ ਬਣੀ ਹੈ ਤਾਂ ਨਰਿੰਦਰ ਮੋਦੀ ਦਾ ਇਕ ਵੱਖਰਾ ਹੀ ਏਜੰਡਾ ਰਿਹਾ ਹੈ, ਜੋ ਆਮ ਲੋਕਾਂ ਲਈ ਨਹੀਂ, ਬਲਕਿ ਕੁੱਝ ਕੁ ਕਾਰਪੋਰੇਟ ਘਰਾਣਿਆਂ ਨੂੰ ਪਾਲਣ ਦੇ ਲਈ ਉਹ ਤਤਪਰ ਹਨ ਅਤੇ ਦਿਨ-ਬ-ਦਿਨ ਉਨ੍ਹਾਂ ਨੂੰ ਖ਼ੁਸ਼ਹਾਲ ਕੀਤਾ ਜਾ ਰਿਹਾ ਹੈ, ਜਦਕਿ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਮੰਨੇ ਆਮ ਲੋਕਾਂ ਨੂੰ ਮਹਿੰਗਾਈ ਦੀ ਮਾਰ ਹੇਠ ਦੱਬਿਆ ਜਾ ਰਿਹਾ ਹੈ, ਜਿਸ ਕਾਰਨ ਕੇਂਦਰ ਸਰਕਾਰ ਤੋਂ ਆਮ ਲੋਕ ਬਹੁਤ ਦੁਖੀ ਹਨ ਅਤੇ ਆਮ ਲੋਕਾਂ ਦੀ ਆਵਾਜ਼ ਨਰਿੰਦਰ ਮੋਦੀ ਦੇ ਕੰਨਾਂ ਤੱਕ ਪਹੁੰਚਾਉਣ ਲਈ ਇਹ ਧਰਨਾ ਲਗਾਇਆ ਗਿਆ ਹੈ ਤਾਂ ਜੋ ਨਰਿੰਦਰ ਮੋਦੀ ਇਨ੍ਹਾਂ ਆਮ ਲੋਕਾਂ ਬਾਰੇ ਸੋਚੇ ਅਤੇ ਇਨ੍ਹਾਂ ਦੇ ਹੱਕ ਦੀ ਗੱਲ ਕਰੇਂ।ਇਸ ਮੌਕੇ ‘ਤੇ ਸ: ਅਜਾਇਬ ਸਿੰਘ ਭੱਟੀ ਦੀ ਧਰਮਪਤਨੀ ਮਨਜੀਤ ਕੌਰ, ਅਮਨਪ੍ਰੀਤ ਸਿੰਘ ਭੱਟੀ, ਬਲਾਕ ਕਾਂਗਰਸ ਪ੍ਰਧਾਨ ਨੱਥੂ ਰਾਮ ਗਾਂਧੀ, ਭੁਪਿੰਦਰ ਸਿੰਘ, ਸ਼ੁੱਭਦੀਪ ਸਿੰਘ ਬਿੱਟੂ, ਬਲਕਾਰ ਸਿੰਘ ਔਲਖ ਸਾਬਕਾ ਚੇਅਰਮੈਨ, ਐਡਵੋਕੇਟ ਜਸਪਾਲ ਸਿੰਘ ਔਲਖ, ਮਾ. ਜਸਪਾਲ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸ਼ਿਵ ਕੁਮਾਰ ਸ਼ਿਵਾ, ਚੇਅਰਮੈਨ ਪ੍ਰਮੋਦ ਮਾਹਸ਼ਾ, ਜੰਗਬਾਜ਼ ਸ਼ਰਮਾ, ਚੇਅਰਮੈਨ ਜੋਗਿੰਦਰ ਸਿੰਘ ਰੱਥੜੀਆਂ, ਕੈਪਟਨ ਪਰਮਜੀਤ ਸਿੰਘ, ਡਾ. ਇੰਦਰਜੀਤ ਸਿੰਘ, ਹਜ਼ੂਰ ਸਿੰਘ ਕੰਗ, ਕਾਕਾ ਬਰਾੜ ਲੱਖਵਾਲੀ, ਪਿੰਟੂ ਸਿਡਾਨਾ ਆਦਿ ਹਾਜ਼ਰ ਸਨ ।

Leave a Reply

Your email address will not be published. Required fields are marked *

Back to top button