ਪੇਪਰ ਲੀਕ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਦੇਸ਼ ਵਿੱਚ ਲੋਕ ਪ੍ਰੀਖਿਆ ਐਕਟ 2024 ਹੋਇਆ ਲਾਗੂ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਦੇਸ਼ ਵਿੱਚ ਪੇਪਰ ਲੀਕ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਫਰਵਰੀ ਦੇ ਮਹੀਨੇ ਵਿੱਚ ਲੋਕ ਪ੍ਰੀਖਿਆ ਐਕਟ 2024 ਪਾਸ ਕੀਤਾ ਗਿਆ ਸੀ ਜਿਸ ਨੂੰ ਹੁਣ ਸਰਕਾਰ ਦੁਆਰਾ ਲਾਗੂ ਕਰ ਦਿੱਤਾ ਗਿਆ ਹੈ। ਇਸ ਐਕਟ ਅਧੀਨ ਜੇਕਰ ਕੋਈ ਵਿਅਕਤੀ ਇਸ ਅਪਰਾਧ ਵਿੱਚ ਸ਼ਾਮਿਲ ਹੁੰਦਾ ਹੈ ਤਾਂ ਉਸ ਨੂੰ 5 ਤੋਂ 10 ਸਾਲ ਦੀ ਕੈਦ ਅਤੇ 1 ਕਰੋੜ ਰੁਪਏ ਜੁਰਮਾਨਾ ਕੀਤਾ ਜਾਵੇਗਾ।

ਲੋਕ ਪ੍ਰੀਖਿਆ ਐਕਟ 2024 ਅਧੀਨ ਪ੍ਰਸ਼ਨ ਪੱਤਰ ਜਾਂ ਉੱਤਰ ਕੁੰਜੀ ਦਾ ਲੀਕ ਹੋਣਾ, ਕਿਸੇ ਉਮੀਦਵਾਰ ਦੀ ਸਿੱਧੇ ਜਾਂ ਅਸਿੱਧੇ ਤੌਰ ਤੇ ਪੇਪਰ ਵਿੱਚ ਮੱਦਦ ਕਰਨੀ ਜਾਂ ਕੰਪਿਊਟਰ ਸਿਸਟਮ ਨਾਲ ਛੇੜ-ਛਾੜ ਕਰਨਾ ਆਦਿ ਇਸ ਵਿੱਚ ਸ਼ਾਮਿਲ ਹਨ ਅਤੇ ਅਜਿਹੀ ਗਤੀਵਿਧੀ ਵਿੱਚ ਸ਼ਾਮਿਲ ਵਿਅਕਤੀ ਤੇ ਇਸ ਐਕਟ ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ। Author : Malout Live