ਹਲਕਾ ਵਿਧਾਇਕ ਨੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰਾਂ ਨੂੰ ਵੰਡੇ ਨਿਯੁਕਤੀ ਪੱਤਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ 30 ਹਜ਼ਾਰ ਤੋਂ ਵੱਧ ਬੇਰੁਜ਼ਗਾਰ ਵਿਅਕਤੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ, 10 ਹਜ਼ਾਰ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਗਿਆ ਹੈ ਅਤੇ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਇਹਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਆਪਣੇ ਗ੍ਰਹਿ ਸ਼੍ਰੀ ਮੁਕਤਸਰ ਸਾਹਿਬ ਵਿਖੇ 11 ਆਂਗਣਵਾੜੀ ਵਰਕਰਾਂ ਨੂੰ

ਨਿਯੁਕਤੀ ਪੱਤਰ ਵੰਡਣ ਮੌਕੇ ਕੀਤਾ। ਉਹਨਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵਾਲੀ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਨਿਯੁਕਤੀ ਪੱਤਰ ਮਿਲਣ ਤੇ ਆਂਗਣਵਾੜੀ ਵਰਕਰਾਂ ਦੇ ਮਾਪਿਆ ਵਿੱਚ ਅੱਜ ਬਹੁਤ ਖੁਸ਼ੀ ਵੇਖੀ ਜਾ ਰਹੀ ਹੈ। ਉਹਨਾਂ ਆਂਗਣਵਾੜੀ ਵਰਕਰਾਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਦਿਲੀ ਭਾਵਨਾ ਨਾਲ ਕਰਨ। ਇਸ ਮੌਕੇ ਸ਼੍ਰੀਮਤੀ ਸਤਵੰਤ ਕੌਰ ਸੀ.ਡੀ.ਪੀ.ਓ ਵੀ ਮੌਜੂਦ ਸਨ। Author: Malout Live