ਹਲਕਾ ਵਿਧਾਇਕ ਨੇ ਪਿੰਡ ਝਬੇਲਵਾਲੀ ਵਿਖੇ ਆਂਗਣਵਾੜੀ ਵਰਕਰਾਂ ਨੂੰ ਵੰਡੇ ਨਿਯੁਕਤੀ ਪੱਤਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਬੇਰੁਜ਼ਗਾਰੀ ਨੂੰ ਖਤਮ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿਸ ਤਹਿਤ ਪੰਜਾਬ ਸਰਕਾਰ ਵੱਲੋਂ 30 ਹਜ਼ਾਰ ਤੋਂ ਵੱਧ ਬੇਰੁਜ਼ਗਾਰ ਵਿਅਕਤੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਅਤੇ 10 ਹਜ਼ਾਰ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਗਿਆ ਹੈ, ਇਹ ਪ੍ਰਗਟਾਵਾ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਪਿੰਡ ਝਬੇਲਵਾਲੀ ਵਿਖੇ ਲਗਭਗ
40 ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਕੀਤਾ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਵਿੱਖ ਵਿੱਚ ਨੋਜਵਾਨਾਂ ਨੂੰ ਰੋਜਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ। ਉਹਨਾਂ ਆਂਗਨਵਾੜੀ ਵਰਕਰਾਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਮਿਸ਼ਨਰੀ ਭਾਵਨਾ ਨਾਲ ਕਰਨ ਅਤੇ ਲੋਕਾਂ ਦੀ ਵੱਧ ਤੋਂ ਵੱਧ ਸੇਵਾ ਕਰਨ। ਇਸ ਮੌਕੇ ਤੇ ਉਹਨਾ ਨੇ ਪਿੰਡ ਦੀਆਂ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ। Author: Malout Live